ਭਾਰਤ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਪਰ ਮਾਰੂਤੀ ਸੁਜ਼ੂਕੀ ਨੇ ਆਪਣੇ ਗਾਹਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ ਕੰਪਨੀ ਆਪਣੀਆਂ ਬਾਈਕਸ ਅਤੇ ਕਾਰਾਂ ਦੀਆਂ ਕੀਮਤਾਂ ਵਧਾਉਣ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਮਾਰੂਤੀ ਨੇ ਇੱਕ ਪ੍ਰੈਸ ਰਿਲੀਜ਼ ਜਾਰੀ ਕਰਕੇ ਦੱਸਿਆ ਹੈ ਕਿ ਜਨਵਰੀ 2025 ਤੋਂ ਸਾਰੀਆਂ ਕਾਰਾਂ ਦੀਆਂ ਕੀਮਤਾਂ ਵਿੱਚ 4 ਫੀਸਦੀ ਦਾ ਵਾਧਾ ਕੀਤਾ ਜਾਵੇਗਾ। ਹਾਲਾਂਕਿ, ਸਾਰੀਆਂ ਮਾਰੂਤੀ ਕਾਰਾਂ ਦੀਆਂ ਕੀਮਤਾਂ ਮਾਡਲਾਂ ਦੇ ਅਨੁਸਾਰ ਵੱਖਰੇ ਤੌਰ ‘ਤੇ ਤੈਅ ਕੀਤੀਆਂ ਜਾ ਸਕਦੀਆਂ ਹਨ।
ਮਾਰੂਤੀ ਨੇ ਆਪਣੀ ਪ੍ਰੈਸ ਰਿਲੀਜ਼ ਵਿੱਚ ਕਿਹਾ ਹੈ ਕਿ ਇਨਪੁਟ ਲਾਗਤ ਅਤੇ ਸੰਚਾਲਨ ਖਰਚੇ ਵਧਣ ਕਾਰਨ ਵਾਹਨਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਹਾਲਾਂਕਿ ਕੰਪਨੀ ਨੇ ਇਹ ਵੀ ਕਿਹਾ ਹੈ ਕਿ ਅਸੀਂ ਹਮੇਸ਼ਾ ਕਾਰ ਦੀ ਕੀਮਤ ਨੂੰ ਘੱਟ ਤੋਂ ਘੱਟ ਰੱਖਣ ਦੀ ਕੋਸ਼ਿਸ਼ ਕਰਦੇ ਹਾਂ। ਤਾਂ ਕਿ ਗਾਹਕਾਂ ‘ਤੇ ਇਸ ਦਾ ਅਸਰ ਘੱਟ ਹੋਵੇ, ਕੰਪਨੀ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਇਸ ਦਾ ਅਸਰ ਬਾਜ਼ਾਰ ‘ਤੇ ਵੀ ਪੈ ਸਕਦਾ ਹੈ।
ਅਸਲ ਵਿੱਚ ਮਾਰੂਤੀ ਦੀ K10 ਭਾਰਤੀਆਂ ਦੀ ਸਭ ਤੋਂ ਪਸੰਦੀਦਾ ਕਾਰਾਂ ਵਿੱਚੋਂ ਇੱਕ ਹੈ। ਇਸ ਗੱਡੀ ਦੀ (ਐਕਸ-ਸ਼ੋਰੂਮ) ਕੀਮਤ 3.99 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ। ਕੰਪਨੀ ਮੁਤਾਬਕ ਜੇਕਰ ਇਸ ਕਾਰ ਦੀ ਕੀਮਤ ‘ਚ 4 ਫੀਸਦੀ ਦਾ ਵਾਧਾ ਹੁੰਦਾ ਹੈ ਤਾਂ ਇਸ ਦੀ ਕੀਮਤ ‘ਚ ਕਰੀਬ 16 ਹਜ਼ਾਰ ਦਾ ਵਾਧਾ ਹੋ ਸਕਦਾ ਹੈ। ਹਾਲਾਂਕਿ ਆਲਟੋ ਕੇ10 ਦੇ ਟਾਪ ਮਾਡਲ ਕਾਰ ਦੀ ਕੀਮਤ 5.96 ਲੱਖ ਰੁਪਏ (ਐਕਸ-ਸ਼ੋਰੂਮ) ਹੈ। ਪਰ ਜਨਵਰੀ 2025 ਵਿੱਚ, ਇਸ ਕਾਰ ਦੀ ਕੀਮਤ 4% ਵਧ ਕੇ 6.20 ਲੱਖ ਰੁਪਏ (ਐਕਸ-ਸ਼ੋਰੂਮ) ਹੋ ਸਕਦੀ ਹੈ।