Saturday, July 27, 2024
spot_img

ਪੰਜਾਬ ‘ਚ ਬਦਲੇਗਾ ਮੌਸਮ, ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

Must read

ਪੰਜਾਬ ਵਿੱਚ 1 ਮਾਰਚ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਠੰਢ ਵੀ ਵਧੇਗੀ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 1 ਮਾਰਚ ਤੋਂ 3 ਮਾਰਚ ਤੱਕ ਸੂਬੇ ‘ਚ ਕਈ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਕੁਝ ਥਾਵਾਂ ‘ਤੇ ਮੀਂਹ, ਤੂਫ਼ਾਨ ਅਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਅਜਿਹੇ ‘ਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।

ਮੌਸਮ ਵਿੱਚ ਆਏ ਬਦਲਾਅ ਕਾਰਨ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ। ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਅੰਤਰ 3 ਡਿਗਰੀ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਤਾਪਮਾਨ ਆਮ ਨਾਲੋਂ 1.8 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ ਦਰਜ ਕੀਤਾ ਗਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article