ਆਮ ਆਦਮੀ ਪਾਰਟੀ ਦੇ MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਟਿਆਲਾ ਦੇ ਸਨੌਰ ਹਲਕੇ ਤੋਂ ‘ਆਪ’ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੁਰਾਣੇ ਰੇਪ ਕੇਸ ਮਾਮਲੇ ‘ਚ ਪਟਿਆਲਾ ਪੁਲਿਸ ਵੱਲੋਂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਪਰ ਹਾਲ ਹੀ ਵਿੱਚ ਸੂਤਰਾਂ ਦੇ ਹਵਾਲੇ ਤੋਂ ਇੱਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ ਕਿ MLA ਹਰਮੀਤ ਸਿੰਘ ਪਠਾਣਮਾਜਰਾ ਪੁਲਿਸ ਹਿਰਾਸਤ ‘ਚੋਂ ਫ਼ਰਾਰ ਹੋ ਗਏ ਹਨ। ਹਰਮੀਤ ਸਿੰਘ ਆਪਣੇ ਸਾਥੀਆਂ ਸਮੇਤ ਸਕਾਰਪੀਓ ਤੇ ਫਾਰਚੂਨਰ ਗੱਡੀ ‘ਚ ਫਰਾਰ ਹੋਏ ਹਨ। ਮਿਲੀ ਜਾਣਕਾਰੀ ਮੁਤਾਬਿਕ ਵਿਧਾਇਕ ਵੱਲੋਂ ਪੁਲਿਸ ‘ਤੇ ਫਾਇਰਿੰਗ ਕੀਤੀ ਗਈ। ਫਾਇਰਿੰਗ ‘ਚ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ ਹੈ। ਪੁਲਿਸ ਦੀ ਟੀਮ ਵੱਲੋਂ ਪਿੱਛਾ ਕੀਤਾ ਜਾ ਰਿਹਾ ਹੈ।