ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜ਼ਿਲ੍ਹਾ ਅਜਨਾਲਾ ਅਧੀਨ ਆਮ ਆਦਮੀ ਪਾਰਟੀ ਦੇ ਜਿੱਤ ਹਾਸਿਲ ਕਰਨ ਵਾਲੇ ਉਮੀਦਵਾਰਾਂ ਨੂੰ ਨਾਲ ਲੈ ਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਅਰਦਾਸ ਕਰਕੇ ਪਾਰਟੀ ਦੀ ਜਿੱਤ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ।
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਇਹ ਸਾਬਤ ਕਰਦੀ ਹੈ ਕਿ ਲੋਕਾਂ ਦਾ ਭਰੋਸਾ ਮੁੱਖ ਤੌਰ ‘ਤੇ ਪਾਰਟੀ ਦੀ ਨੀਤੀ ਅਤੇ ਸਰਕਾਰ ਦੇ ਕੰਮਾਂ ‘ਤੇ ਕਾਇਮ ਹੈ। ਉਨ੍ਹਾਂ ਨੇ ਸਾਰੇ ਵਰਕਰਾਂ, ਸਮਰਥਕਾਂ ਅਤੇ ਜਿੱਤ ਦਰਜ ਕਰਨ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੱਤੀ।




