Saturday, May 17, 2025
spot_img

ਵਿਧਾਇਕਾ ਮਾਣੂੰਕੇ ਨੇ ਨਸ਼ਿਆਂ ਵਿਰੁੱਧ ਬਾਰਦੇਕੇ, ਮੀਰਪੁਰ ਤੇ ਗਗੜਾ ਦੇ ਲੋਕਾਂ ਨੂੰ ਚੁਕਾਈ ਸਹੁੰ

Must read

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਪੰਜਾਬ ਸਰਕਾਰ ਵੱਲੋਂ ਨੌਜੁਆਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕੇ ਦੇ ਪਿੰਡ ਬਾਰਦੇਕੇ, ਮੀਰਪੁਰ ਹਾਂਸ ਅਤੇ ਗਗੜਾ ਵਿੱਚ ਨਗਰ ਨਿਵਾਸੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ ਅਤੇ ਮਾਰੂ ਨਸ਼ਿਆਂ ਦੇ ਹੱਲੇ ਨੂੰ ਰੋਕਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਇਹਨਾਂ ਪਿੰਡਾਂ ਦੇ ਰੱਖੇ ਗਏ ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਨਸ਼ਿਆਂ ਦੇ ਸਮੱਗਲਰਾਂ ਨੂੰ ਤਾੜਨਾਂ ਕਰਦੇ ਹੋਏ ਆਖਿਆ ਕਿ ‘ਪਿੰਡ ਨਾ ਛੱਡਿਓ, ਨਸ਼ਾ ਛੱਡ ਦਿਓ…! ਨਹੀਂ ਤਾਂ ਰਗੜੇ ਜਾਓਂਗੇ,’ ਕਿਉਂਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਸਮੱਗਲਰਾਂ ਨੂੰ ਜ਼ੇਲਾਂ ਵਿੱਚ ਡੱਕਣ ਦੀ ਪੂਰੀ ਤਿਆਰੀ ਕੀਤੀ ਹੋਈ ਹੈ।

ਉਹਨਾਂ ਨਗਰ ਨਿਵਾਸੀਆਂ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਸਰਪੰਚ, ਪੰਚਾਇਤ ਮੈਂਬਰ ਜਾਂ ਨੰਬਰਦਾਰ ਕਿਸੇ ਵੀ ਚਿੱਟੇ ਦੇ ਸਮੱਗਲਰ ਜਾਂ ਨਸ਼ੇੜੀ ਦੀ ਸਹਾਇਤਾ ਲਈ ਸਿਫਾਰਸ਼ ਕਰਕੇ ਜਾਂ ਸਾਥ ਦੇਵੇਗਾ ਤਾਂ ਉਸ ਵਿਰੁੱਧ ਵੀ ਸਖਤ ਕਾਰਵਾਈ ਹੋ ਸਕਦੀ ਹੈ ਅਤੇ ਉਸਦਾ ਆਹੁਦਾ ਵੀ ਖੁੱਸ ਸਕਦਾ ਹੈ। ਵਿਧਾਇਕਾ ਮਾਣੂੰਕੇ ਨੇ ਨੌਜੁਆਨਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਉਹ ਖੇਡਾਂ ਦੇ ਮੈਦਾਨਾਂ ਨਾਲ ਜੁੜਨ ਅਤੇ ਪੰਜਾਬ ਸਰਕਾਰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨੌਜੁਆਨਾਂ ਨੂੰ ਖੇਡ ਗਰਾਊਂਡਾਂ ਬਣਾਕੇ ਦੇਵੇਗੀ ਅਤੇ ਖੇਡਾਂ ਦਾ ਸਮਾਨ ਮੁਹੱਈਆ ਕਰਵਾਵੇਗੀ ਅਤੇ ਨਸ਼ਾ ਛੱਡਣ ਵਾਲੇ ਨੌਜੁਆਨਾਂ ਨੂੰ ‘ਨਸ਼ਾ ਛੁਡਾਊ’ ਕੇਂਦਰਾਂ ਵਿੱਚ ਭਰਤੀ ਕਰਕੇ ਉਹਨਾਂ ਦੀ ਮੱਦਦ ਕੀਤੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਜਿਹੜਾ ਪਿੰਡ ਪੂਰੀ ਤਰਾਂ ਨਸ਼ਾ ਮੁਕਤ ਹੋਵੇਗਾ, ਤਾਂ ਪੰਜਾਬ ਸਰਕਾਰ ਵੱਲੋਂ ਉਸ ਪਿੰਡ ਦਾ ਸਨਮਾਨ ਕੀਤਾ ਜਾਵੇਗਾ ਅਤੇ ਵਿਸ਼ੇਸ਼ ਗਰਾਂਟ ਵੀ ਜਾਰੀ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਦੇ ਨਾਲ ਕੋਆਰਡੀਨੇਟਰ ਵਿਕਰਮਜੀਤ ਸਿੰਘ ‘ਵਿੱਕੀ ਥਿੰਦ’, ਸਿੱਖਿਆ ਕੋਆਰਡੀਨੇਟਰ ਮਾ.ਪਰਮਿੰਦਰ ਸਿੰਘ ਗਿੱਦੜਵਿੰਡੀ, ਯੂਥ ਪ੍ਰਧਾਨ ਸਤਿੰਦਰ ਸਿੰਘ ਗਾਲਿਬ, ਸ਼ੋਸ਼ਲ ਮੀਡੀਆ ਇੰਚਾਰਜ ਅਮਰਦੀਪ ਸਿੰਘ ਟੂਰੇ, ਥਾਣਾ ਸਦਰ ਜਗਰਾਉਂ ਦੇ ਐਸ.ਐਚ.ਓ.ਸੁਰਜੀਤ ਸਿੰਘ ਅਤੇ ਬੀ.ਡੀ.ਪੀ.ਓ.ਜਗਰਾਉਂ ਸੁਖਦੀਪ ਸਿੰਘ ਆਦਿ ਵੀ ਨੇ ਵੀ ਲੋਕਾਂ ਨੂੰ ਮਾਰੂ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਗੁਰਦੇਵ ਸਿੰਘ ਬਾਰਦੇਕੇ, ਸਰਪੰਚ ਸਿਮਰਨਜੀਤ ਸਿੰਘ ਬਾਰਦੇਕੇ, ਸਰਪੰਚ ਮਨਪ੍ਰੀਤ ਕੌਰ ਮੀਰਪੁਰ ਹਾਂਸ, ਬਲਾਕ ਪ੍ਰਧਾਨ ਮਨਦੀਪ ਸਿੰਘ ਮੀਰਪੁਰ, ਅਵਤਾਰ ਸਿੰਘ ਪੰਚ, ਚਰਨਜੀਤ ਕੌਰ ਪੰਚ, ਸਰਬਜੀਤ ਕੌਰ ਪੰਚ, ਸੁਖਦੇਵ ਸਿੰਘ ਪੰਚ, ਪਰਗਟ ਸਿੰਘ ਪੰਚ, ਸਵਰਨਜੀਤ ਕੌਰ ਪੰਚ, ਰਵਤਾਰ ਸਿੰਘ ਪੰਚ, ਨੰਬਰਦਾਰ ਬਚਨ ਸਿੰਘ, ਬੰਤ ਸਿੰਘ ਗਿੱਲ, ਅਮਰ ਸਿੰਘ ਗਿੱਲ, ਮਹਿੰਦਰ ਸਿੰਘ ਗਿੱਲ, ਗਿਆਨੀ ਬਲਜੀਤ ਸਿੰਘ, ਨੰਬਰਦਾਰ ਕੁਲਵੰਤ ਸਿੰਘ, ਨੰਬਰਦਾਰ ਹਰਮਨ ਸਿੰਘ, ਨੰਬਰਦਾਰ ਨਿਰਮਲ ਸਿੰਘ, ਅਜਮੇਰ ਸਿੰਘ ਪੰਚ, ਅਮਨਦੀਪ ਕੌਰ ਪੰਚ, ਜਸਵੀਰ ਸਿੰਘ ਪੰਚ, ਗੁਰਤੇਜ ਸਿੰਘ ਪੰਚ, ਜਗਮੇਲ ਸਿੰਘ ਪੰਚ, ਸਾਬਕਾ ਸਰਪੰਚ ਗੁਰਮੁੱਖ ਸਿੰਘ, ਜਗਮੋਹਣ ਸਿੰਘ, ਰਣਧੀਰ ਸਿੰਘ, ਇਕਬਾਲ ਸਿੰਘ, ਕੈਪਟਨ ਗੁਰਪਾਲ ਸਿੰਘ, ਹਰਵਿੰਦਰ ਸਿੰਘ, ਗੁਰਪਾਲ ਸਿੰਘ ਆਸਟ੍ਰੇਲੀਆ, ਸੈਕਟਰੀ ਰਜ਼ੇਸ਼ ਕੁਮਾਰ, ਸੈਕਟਰੀ ਜਗਦੇਵ ਸਿੰਘ ਧਾਲੀਵਾਲ, ਸੈਕਟਰੀ ਬਲਜਿੰਦਰ ਸਿੰਘ, ਹਰਮੀਤ ਸਿੰਘ ਮੀਤ ਗਗੜਾ, ਮਨਜੀਤ ਸਿੰਘ, ਗੁਰਇਕਬਾਲ ਸਿੰਘ ਆਦਿ ਵੀ ਹਾਜ਼ਰ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article