ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁਧ ਵੱਡੀ ਕਾਰਵਾਈ ਦੌਰਾਨ ਗ੍ਰਿਫਤਾਰ ਜਲੰਧਰ ਸੈਂਟਰਲ ਤੋਂ MLA ਰਮਨ ਅਰੋੜਾ ਨੂੰ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿਥੇ ਵਿਧਾਇਕ ਦਾ 5 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ। ਪਰ ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਿਧਾਇਕ ਰਮਨ ਅਰੋੜਾ ਦੀ ਪੁੱਛਗਿਛ ਦੌਰਾਨ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਬਲੱਡ ਪ੍ਰੈਸ਼ਰ ਵੱਧਣ ਦੀ ਸ਼ਿਕਾਇਤ ਦੱਸੀ ਜਾ ਰਹੀ ਹੈ। ਸਿਹਤ ਵਿਗੜਨ ‘ਤੇ MLA ਰਮਨ ਅਰੋੜਾ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਜੋ ਉਨ੍ਹਾਂ ਦੀ ਪੂਰੀ ਜਾਂਚ ਕੀਤੀ ਜਾ ਸਕੇ।
ਦੱਸ ਦਈਏ ਕਿ ਪਿਛਲੇ ਦਿਨੀਂ ‘ਆਪ’ ਵਿਧਾਇਕ ਰਮਨ ਅਰੋੜਾ ਦੇ ਟਿਕਾਣਿਆਂ ’ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਰਮਨ ਅਰੋੜਾ ਵਿਧਾਇਕ ਹਨ। ਵਿਧਾਇਕ ਰਮਨ ਅਰੋੜਾ ’ਤੇ ਗੰਭੀਰ ਇਲਜ਼ਾਮ ਲੱਗੇ ਸਨ।