mobile phone banned : ਹਿਮਾਚਲ ਪ੍ਰਦੇਸ਼ ਵਿੱਚ ਸਕੂਲੀ ਸਮੇਂ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਮੋਬਾਈਲ ਫੋਨ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।
ਸਕੂਲ ਸਿੱਖਿਆ ਦੇ ਡਾਇਰੈਕਟਰ ਅਸ਼ੀਸ਼ ਕੋਹਲੀ ਨੇ ਸਾਰੇ ਡਿਪਟੀ ਡਾਇਰੈਕਟਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਅਧਿਕਾਰ ਖੇਤਰ ਵਾਲੇ ਸਕੂਲਾਂ ਵਿੱਚ ਹੁਕਮ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ। ਹੁਕਮ ਅਨੁਸਾਰ, ਵਿਦਿਆਰਥੀਆਂ ਨੂੰ ਸਕੂਲ ਵਿੱਚ ਮੋਬਾਈਲ ਫੋਨ ਲਿਆਉਣ ਦੀ ਇਜਾਜ਼ਤ ਨਹੀਂ ਹੋਵੇਗੀ। ਅਧਿਆਪਕਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਕਲਾਸਰੂਮਾਂ ਵਿੱਚ ਪੜ੍ਹਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ।
ਜਾਰੀ ਕੀਤੇ ਗਏ ਹੁਕਮਾਂ ‘ਚ ਲਿਖਿਆ ਗਿਆ ਹੈ ਕਿ ਅਧਿਆਪਕਾਂ ਨੂੰ ਆਪਣੇ ਫ਼ੋਨ ਸਟਾਫ ਰੂਮ ਵਿੱਚ ਜਾਂ ਸੀਸੀਟੀਵੀ ਨਿਗਰਾਨੀ ਹੇਠ ਨਿਰਧਾਰਤ ਸੁਰੱਖਿਅਤ ਥਾਵਾਂ ‘ਤੇ ਰੱਖੇ ਜਾਣੇ ਚਾਹੀਦੇ ਹਨ । ਸਕੂਲਾਂ ਨੂੰ ਲੈਂਡਲਾਈਨ ਟੈਲੀਫੋਨ ਦੀ ਸਹੂਲਤ ਉਪਲਬਧ ਕਰਵਾਉਣ ਅਤੇ ਮਾਪਿਆਂ ਅਤੇ ਸਰਪ੍ਰਸਤਾਂ ਨਾਲ ਨੰਬਰ ਸਾਂਝਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਆਪਣੇ ਬੱਚਿਆਂ ਨਾਲ ਸੰਪਰਕ ਕਰ ਸਕਣ।