ਮੁਹਾਲੀ ‘ਚ ਦੇਰ ਸ਼ਾਮ ਨੂੰ ਸਿਨੇਮਾ ਹਾਲਾਂ ਅਤੇ ਮਾਲਾਂ ਵਿੱਚ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਮੈਜਿਸਟ੍ਰੇਟ, ਕੋਮਲ ਮਿੱਤਲ ਨੇ ਜ਼ਿਲ੍ਹਾ ਐਸਏਐਸ ਨਗਰ ਵਿੱਚ ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਵੇਰਵੇ ਦਿੰਦਿਆਂ, ਉਨ੍ਹਾਂ ਦੱਸਿਆ ਕਿ ਇਹ ਆਦੇਸ਼ ਆਮ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਅਤੇ ਰਾਤ ਦੇ ਸਮੇਂ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਨਾਗਰਿਕਾਂ ਦੇ ਜੀਵਨ ਨੂੰ ਭਵਿੱਖ ਵਿੱਚ ਹੋਣ ਵਾਲੇ ਕਿਸੇ ਵੀ ਖ਼ਤਰੇ ਤੋਂ ਬਚਾਉਣ ਲਈ ਕੀਤਾ ਗਿਆ ਹੈ, ਤਾਂ ਜੋ ਭਵਿੱਖ ਵਿੱਚ ਹੋਣ ਵਾਲੇ ਕਿਸੇ ਵੀ ਖ਼ਤਰੇ ਤੋਂ ਬਚਿਆ ਜਾ ਸਕੇ।