‘ਆਪ’ ਦੇ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਵੱਲੋਂ ਅੰਮ੍ਰਿਤਸਰ ਤੇ ਚੰਡੀਗੜ੍ਹ ਹਵਾਈ ਅੱਡਿਆਂ ਤੋਂ ਬਰਤਾਨੀਆ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਸਦਨ ਵਿੱਚ ਚੁੱਕਣ ਦੇ ਇੱਕ ਦਿਨ ਬਾਅਦ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਤੇ ‘ਆਪ’ ਦੇ ਰਾਜ ਸਭਾ ਮੈਂਬਰ ਨੇ ਅੰਮ੍ਰਿਤਸਰ ਵਿੱਚ ਹਵਾਈ ਅੱਡੇ ਦੇ ਵਿਸਥਾਰ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਨਿਊਜ਼ ਏਜੰਸੀ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸਰਕਾਰ ਨੂੰ ਦੱਸਿਆ ਹੈ ਕਿ ਦੇਸ਼ ਭਰ ਵਿੱਚ ਹਵਾਈ ਅੱਡੇ ਬਣਾਏ ਜਾ ਰਹੇ ਹਨ। ਹਾਲਾਂਕਿ ਅੰਮ੍ਰਿਤਸਰ ਦਾ ਹਵਾਈ ਅੱਡਾ ਛੋਟਾ ਹੈ ਅਤੇ ਇਸ ਦੇ ਵਿਸਥਾਰ ਦੀ ਲੋੜ ਹੈ। ਟਰਮੀਨਲ ਛੋਟਾ ਹੋਣ ਕਾਰਨ ਇਸ ਵੇਲੇ ਇੱਥੋਂ ਇੱਕ ਜਾਂ ਦੋ ਕੌਮਾਂਤਰੀ ਉਡਾਣਾਂ ਤੋਂ ਇਲਾਵਾ ਜ਼ਿਆਦਾਤਰ ਘਰੇਲੂ ਉਡਾਣਾਂ ਹੀ ਚਲਦੀਆਂ ਹਨ। ਅਸੀਂ ਚਾਹੁੰਦੇ ਹਾਂ ਕਿ ਉੱਥੋਂ ਸੰਯੁਕਤ ਰਾਜ ਅਤੇ ਕੈਨੇਡਾ ਲਈ ਵੀ ਸਿੱਧੀਆਂ ਉਡਾਣਾਂ ਸ਼ੁਰੂ ਹੋਣ।