ਬਠਿੰਡੇ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਨੂੰ ਬੇਨਤੀ ਕੀਤੀ ਕਿ 20 ਅਕਤੂਬਰ ਨੂੰ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ GST ਰਿਟਰਨ ਭਰਨ ਦੀ ਆਖਰੀ ਤਰੀਕ ਵਧਾਈ ਜਾਵੇ।
ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਲਿਖਿਆ, “ਪੰਜਾਬ ਵਪਾਰ ਮੰਡਲ ਨੇ ਇਹ ਸੁਝਾਅ ਦਿੱਤਾ ਹੈ ਕਿ GST ਰਿਟਰਨ ਜਮ੍ਹਾ ਕਰਨ ਦੀ ਸਮਾਂ ਸੀਮਾ 25-30 ਅਕਤੂਬਰ ਤੱਕ ਵਧਾ ਦਿੱਤੀ ਜਾਵੇ। ਮੈਂ ਉਹਨਾਂ ਦੀ ਇਸ ਬੇਨਤੀ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਲਈ ਅਪੀਲ ਕਰਦੀ ਹਾਂ।”