Thursday, October 23, 2025
spot_img

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ MP ਰਾਘਵ ਚੱਢਾ, ਸਾਂਸਦ ਫੰਡਾਂ ਚੋਂ 3.25 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

Must read

MP Raghav Chadha announced to give Rs 3.25 crore from MP funds : ਪੰਜਾਬ ਇਸ ਸਮੇਂ ਭਿਆਨਕ ਹੜ੍ਹ ਨਾਲ ਜੂਝ ਰਿਹਾ ਹੈ। ਇਨ੍ਹਾਂ ਹੜ੍ਹਾਂ ਨੇ ਹੁਣ ਤੱਕ 30 ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਹੈ ਅਤੇ ਹਜ਼ਾਰਾਂ ਘਰ ਤਬਾਹ ਹੋ ਗਏ ਹਨ। ਕਿਸਾਨਾਂ ਦੇ ਖੇਤ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਏ ਹਨ ਤੇ ਪਸ਼ੂਆਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਹੜ੍ਹਾਂ ਕਾਰਨ ਪੰਜਾਬ ਦੇ ਹਾਲਾਤ ਗੰਭੀਰ ਬਣੇ ਹੋਏ ਹਨ ਤੇ ਪ੍ਰਭਾਵਿਤ ਇਲਾਕਿਆਂ ‘ਚ ਲੋਕ ਪ੍ਰੇਸ਼ਾਨ ਹੋ ਚੁੱਕੇ ਹਨ।

ਇਨ੍ਹਾਂ ਸਭ ਦੇ ਵਿਚਾਲੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਰਾਘਵ ਚੱਢਾ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਉਹ ਆਪਣੇ ਸਾਂਸਦ ਫੰਡ ਤੋਂ 3.25 ਕਰੋੜ ਰੁਪਏ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਜਾਰੀ ਕਰ ਰਹੇ ਹਨ। ਇਸ ਵਿਚੋ 2.75 ਕਰੋੜ ਰੁਪਏ ਸੁਰੱਖਿਆ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਖਰਚ ਕੀਤੇ ਜਾਣਗੇ ਤਾਂ ਕਿ ਭਵਿੱਖ ‘ਚ ਅਜਿਹੀ ਆਫ਼ਤ ਆਉਣ ‘ਤੇ ਪਿੰਡ ਸੁਰੱਖਿਅਤ ਰਹਿ ਸਕਣ। ਦੂਜੇ ਪਾਸੇ 50 ਲੱਖ ਰੁਪਏ ਸਿੱਧੇ ਤੌਰ ‘ਤੇ ਰਾਹਤ ਕੰਮਾਂ ਲਈ ਲਗਾਏ ਜਾਣਗੇ ਜਿਸ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਸਹਾਇਤਾ ਮਿਲ ਸਕੇ। ਚੱਢਾ ਬੋਲੇ-ਪੈਸਾ ਪੰਜਾਬ ਦਾ, ਉਨ੍ਹਾਂ ਲਈ ਹੀ ਇਸਤੇਮਾਲ ਹੋਵੇਗਾ।

ਸਾਂਸਦ ਰਾਘਵ ਚੱਢਾ ਨੇ ਕਿਹਾ ਕਿ ਇਹ ਪੈਸਾ ਪੰਜਾਬ ਦਾ ਹੈ ਤੇ ਇਸ ਨੂੰ ਪੰਜਾਬ ਦੇ ਲੋਕਾਂ ਲਈ ਹੀ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਮੁੱਦੇ ਨੂੰ ਉਹ ਸੰਸਦ ‘ਚ ਮਜ਼ਬੂਤੀ ਨਾਲ ਚੁੱਕਣਗੇ ਤੇ ਕੇਂਦਰ ਸਰਕਾਰ ਤੋਂ ਵੱਧ ਤੋਂ ਵੱਧ ਸਹਿਯੋਗ ਦੀ ਅਪੀਲ ਕਰਨਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article