ਲੁਧਿਆਣਾ ਤੋਂ MP ਰਵਨੀਤ ਸਿੰਘ ਬਿੱਟੂ ਏ-ਜ਼ੋਨ ਬਾਹਰ ਲਗਾਏ ਧਰਨੇ ਤੋਂ ਬਾਅਦ ਸਰਕਾਰ ਵੱਲੋਂ ਕੀਤੇ ਗ਼ੈਰ-ਜ਼ਮਾਨਤੀ ਪਰਚੇ ਵਿੱਚ ਗ੍ਰਿਫ਼ਤਾਰੀ ਦੇਣ ਲਈ ਅੱਜ ਯਾਨੀ 5 ਮਾਰਚ ਨੂੰ ਦੁਪਹਿਰ 12 ਵਜੇ ਲੁਧਿਆਣਾ ਸੀ.ਪੀ ਦਫ਼ਤਰ ਜਾ ਕੇ ਗ੍ਰਿਫ਼ਤਾਰੀ ਦੇਣ ਦਾ ਐਲਾਨ ਕੀਤਾ ਸੀ।
ਇਸ ‘ਤੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਨਾਲ ਵੱਡੀ ਗਿਣਤੀ ‘ਚ ਇਕੱਠੇ ਹੋ ਕੇ ਸਰਕਾਰ ਦੀ ਤਾਨਾਸ਼ਾਹੀ ਦਾ ਜਵਾਬ ਦਿਆਂਗੇ। ਪੁਲਿਸ ਵੱਲੋਂ MP ਰਵਨੀਤ ਸਿੰਘ ਬਿੱਟੂ ਨੂੰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਲੁਧਿਆਣਾ ਕੋਰਟ ‘ਚ ਪੇਸ਼ ਕੀਤਾ ਗਿਆ।