Wednesday, October 22, 2025
spot_img

MP ਸੀਚੇਵਾਲ ਨੇ PM ਮੋਦੀ ਤੇ CM ਮਾਨ ਨੂੰ ਲਿਖੀ ਚਿੱਠੀ, ਹੜ੍ਹ ਪੀੜਤ ਕਿਸਾਨਾਂ ਲਈ ਮੁਆਵਜ਼ੇ ਦੀ ਕੀਤੀ ਮੰਗ

Must read

ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁਆਵਜ਼ਾ ਦੇਣ ਦੀ ਜ਼ੋਰਦਾਰ ਮੰਗ ਕੀਤੀ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਹੜ੍ਹ ਪੀੜਤ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਅਪੀਲ ਕਰਦਿਆ ਪੱਤਰ ਰਾਹੀ ਪੀੜਤ ਕਿਸਾਨਾਂ ਵੱਲੋਂ ਜਿਹੜਾ ਕਰਜ਼ਾ ਬੈਂਕਾਂ ਤੋਂ ਲਿਆ ਗਿਆ ਹੈ। ਉਨ੍ਹਾਂ ਦੀਆਂ ਕਿਸ਼ਤਾਂ ਮੁਲਤਵੀ ਕਰਨ ਤੇ ਕਿਸਾਨਾਂ ਦੀਆਂ ਤਬਾਹ ਹੋਈਆਂ ਫਸਲਾਂ ਦਾ ਉਚਿਤ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਪੀੜਤ ਕਿਸਾਨਾਂ ਦੇ ਖੇਤਾਂ ਦੀ ਵਿਸ਼ੇਸ਼ ਗੋਦਵਾਰੀਆਂ ਕਰਵਾਈਆਂ ਜਾਣ ਤਾਂ ਜੋ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਸਕੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਗਿਆ ਕਿ ਮੰਡ ਇਲਾਕੇ ਦੇ ਕਿਸਾਨਾਂ ਨਾਲ ਹਰ ਦੂਜੇ ਜਾਂ ਫਿਰ ਤੀਜੇ ਸਾਲ ਅਜਿਹਾ ਭਾਣਾ ਵਾਪਰਦਾ ਹੈ, ਜਿਸ ਨਾਲ ਉਹਨਾਂ ਦੀ ਹਜ਼ਾਰਾਂ ਏਕੜ ਫਸਲਾਂ ਤਬਾਹ ਹੋ ਜਾਂਦੀਆਂ ਹਨ। ਸੰਤ ਸੀਚੇਵਾਲ ਨੇ ਅੱਜ ਸਵੇਰੇ 8 ਵਜੇ ਬਾਊਪੁਰ ਦਾ ਦੌਰਾ ਕਰਕੇ ਬਿਆਸ ਦਰਿਆ ‘ਤੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਕਿਸ਼ਤੀ ਚਾਲਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ‘ਤੇ ਬਣੇ ਐਡਵਾਂਸ ਡੈਮ ਤਿੰਨ ਥਾਵਾਂ – ਕਰਮੂਵਾਲ ਪੱਤਣ, ਬਾਊਪੁਰ ਅਤੇ ਆਹਲੀ ਕਲਾਂ ‘ਤੇ ਟੁੱਟਣ ਦੇ ਖ਼ਤਰੇ ਵਿੱਚ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਕਿਸਾਨ ਇਨ੍ਹਾਂ ਐਡਵਾਂਸ ਡੈਮਾਂ ਨੂੰ ਟੁੱਟਣ ਤੋਂ ਬਚਾਉਣ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਗੌਰਤਲਬ ਹੈ ਕਿ ਗੱਲਬਾਤ ਦੌਰਾਨ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਮੰਡ ਖੇਤਰ ਵਿੱਚ ਹੜ੍ਹ ਨਾਲ ਤਬਾਹ ਹੋਈਆਂ ਫਸਲਾਂ ਦਾ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article