ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਬੀਤੇ ਕੱਲ੍ਹ ਸੋਮਵਾਰ ਨੂੰ ਨਵਜੋਤ ਕੌਰ ਸਿੱਧੂ ਨੇ ਸੁਖਜਿੰਦਰ ਸਿੰਘ ਰੰਧਾਵਾ ‘ਤੇ ਗੰਭੀਰ ਇਲਜ਼ਾਮ ਲਗਾਏ ਸੀ। ਜਵਾਬ ਵਿੱਚ, ਰੰਧਾਵਾ ਨੇ ਇੱਕ ਕਾਨੂੰਨੀ ਨੋਟਿਸ ਜਾਰੀ ਕਰਕੇ ਸੱਤ ਦਿਨਾਂ ਦੇ ਅੰਦਰ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ ਨਹੀਂ ਤਾਂ ਉਹ ਕਾਨੂੰਨੀ ਕਾਰਵਾਈ ਕਰਨਗੇ।





