Sunday, February 8, 2026
spot_img

MSP ‘ਤੇ ਕੋਈ ਖ਼ਤਰਾ ਨਹੀਂ, ਕਾਂਗਰਸ ਕਰ ਰਹੀ ਹੈ ਗੁਮਰਾਹ: ਰਵਨੀਤ ਬਿੱਟੂ

Must read

ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਅੱਜ ਅੰਮ੍ਰਿਤਸਰ ਵਿਖੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਪਹੁੰਚੇ। ਇੱਥੇ ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ 2026-27 ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।

ਰਵਨੀਤ ਬਿੱਟੂ ਨੇ ਕਿਹਾ ਕਿ 2009-2014 ਦੌਰਾਨ ਪੰਜਾਬ ਲਈ ਰੇਲਵੇ ਬਜਟ ਸਿਰਫ਼ 225 ਕਰੋੜ ਰੁਪਏ ਸੀ, ਜੋ ਹੁਣ ਵਧ ਕੇ 5,677 ਕਰੋੜ ਰੁਪਏ ਹੋ ਗਿਆ ਹੈ। ਫਿਰੋਜ਼ਪੁਰ-ਤਰਨ ਤਾਰਨ ਰੇਲ ਟਰੈਕ ਅਤੇ ਹਰੀਕੇ ਪੁਲ ਵਰਗੇ ਪ੍ਰੋਜੈਕਟਾਂ ਲਈ ਫੰਡ ਜਾਰੀ ਹੋ ਚੁੱਕੇ ਹਨ ਅਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਦੇਸ਼ ਭਰ ਵਿੱਚ ਪਬਲਿਕ ਕੈਪੈਕਸ (CapEx) ਨੂੰ ਵਧਾ ਕੇ 12.2 ਲੱਖ ਕਰੋੜ ਰੁਪਏ ਕੀਤਾ ਗਿਆ ਹੈ, ਜਿਸ ਦਾ ਵੱਡਾ ਲਾਭ ਪੰਜਾਬ ਨੂੰ ਮਿਲੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article