ਨੀਰਜ ਚੋਪੜਾ ਨੇ ਸ਼ੁੱਕਰਵਾਰ ਰਾਤ ਨੂੰ ਇਤਿਹਾਸ ਰਚ ਦਿੱਤਾ। ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ ਵਿੱਚ 90 ਮੀਟਰ ਤੋਂ ਵੱਧ ਦੀ ਦੂਰੀ ‘ਤੇ ਜੈਵਲਿਨ ਸੁੱਟਿਆ। ਨੀਰਜ ਨੇ ਆਪਣੇ ਕਰੀਅਰ ਵਿੱਚ ਆਪਣੀ ਤੀਜੀ ਕੋਸ਼ਿਸ਼ ਵਿੱਚ 90.23 ਮੀਟਰ ਦੀ ਦੂਰੀ ‘ਤੇ ਜੈਵਲਿਨ ਸੁੱਟ ਕੇ ਪਹਿਲੀ ਵਾਰ ਅਜਿਹਾ ਕੀਤਾ। ਹਾਲਾਂਕਿ, ਇਸ ਦੇ ਬਾਵਜੂਦ ਉਹ ਦੂਜੇ ਸਥਾਨ ‘ਤੇ ਰਿਹਾ।
ਨੀਰਜ ਜੈਵਲਿਨ ਥ੍ਰੋਅ ਵਿੱਚ 90 ਮੀਟਰ ਤੋਂ ਵੱਧ ਦੀ ਦੂਰੀ ਤੈਅ ਕਰਨ ਵਾਲਾ ਦੁਨੀਆ ਦਾ 26ਵਾਂ ਖਿਡਾਰੀ ਬਣ ਗਿਆ ਹੈ। ਇਸ ਦੇ ਨਾਲ ਹੀ ਨੀਰਜ ਚੋਪੜਾ 90 ਮੀਟਰ ਤੋਂ ਵੱਧ ਜੈਵਲਿਨ ਸੁੱਟਣ ਵਾਲਾ ਤੀਜਾ ਏਸ਼ੀਆਈ ਖਿਡਾਰੀ ਬਣ ਗਿਆ ਹੈ। ਨੀਰਜ ਨੇ 90.23 ਮੀਟਰ ਦੇ ਥਰੋਅ ਨਾਲ ਆਪਣੇ ਕਰੀਅਰ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕੀਤਾ ਹੈ।