Wednesday, May 20, 2026
spot_img

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

Must read

ਪੰਜਾਬ ਵਿੱਚ NEET ਪ੍ਰੀਖਿਆ ਦੇਣ ਵਾਲੇ ਬੱਚਿਆਂ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। 20, 21, 22 ਜੂਨ ਨੂੰ NEET ਦਾ ਪੇਪਰ ਦੇਣ ਲਈ ਸੈਂਟਰ ਜਾਣ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਰੋਡਵੇਜ ਵਿਚ ਮੁਫਤ ਸਫਰ ਮਿਲੇਗਾ, ਉਨ੍ਹਾਂ ਤੋਂ ਕੋਈ ਕਿਰਾਇਆ ਨਹੀਂ ਲਿਆ ਜਾਵੇਗਾ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ – ਬਹੁਤ ਸਾਰੇ ਗਰੀਬ ਬੱਚੇ NEET ਪ੍ਰੀਖਿਆ ਦਿੰਦੇ ਹਨ। ਉਨ੍ਹਾਂ ਕੋਲ ਸੈਂਟਰ ਜਾਣ ਲਈ ਕਿਰਾਏ ਦੇ ਪੈਸੇ ਵੀ ਨਹੀਂ ਹੁੰਦੇ। ਜਦੋਂ ਕੇਜਰੀਵਾਲ ਨੇ ਹਾਲ ਹੀ ਵਿਚ NEET ਦੇ ਵਿਦਿਆਰਥੀਆਂ ਨਾਲ ਗੱਲ ਕੀਤੀਤਾਂ ਉਨ੍ਹਾਂ ਨੇ ਮਦਦ ਦੀ ਬੇਨਤੀ ਕੀਤੀ। NEET ਦੀ ਪ੍ਰੀਖਿਆ 21 ਜੂਨ ਨੂੰ ਹੈ। ਇਸ ਲਈ, ਪੰਜਾਬ ਸਰਕਾਰ ਨੇ 20, 21 ਅਤ 22 ਜੂਨ ਨੂੰ ਸਾਰੀਆਂ ਪੰਜਾਬ ਰੋਡਵੇਜ ਬੱਸਾਂ ਵਿਚ NEET ਪ੍ਰੀਖਿਆ ਦੇਣ ਵਾਲੇ ਸਾਰੇ ਵਿਦਿਆਰਥੀਆਂ ਦਾ ਕਿਰਾਇਆ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਆਪਣਾ ਐਡਮਿਟ ਕਾਰਡ ਦਿਖਾਓ ਅਤੇ ਤੁਹਾਡੇ ਤੋਂ ਟਿਕਟ ਨਹੀਂ ਲਈ ਜਾਵੇਗੀ।

NEET ਪ੍ਰੀਖਿਆ 21 ਜੂਨ ਨੂੰ ਹੈ। ਇਸ ਬਾਰੇ, ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ 20, 21 ਅਤੇ 22 ਜੂਨ ਨੂੰ, NEET ਪ੍ਰੀਖਿਆ ਦੇਣ ਜਾਣ ਵਾਲੇ ਸਾਰੇ ਬੱਚਿਆਂ ਦਾ ਕਿਰਾਇਆ ਪੰਜਾਬ ਰੋਡਵੇਜ਼ ਦੀਆਂ ਸਾਰੀਆਂ ਬੱਸਾਂ ਵਿੱਚ ਮੁਆਫ਼ ਕਰ ਦਿੱਤਾ ਜਾਵੇਗਾ। ਆਪਣਾ ਐਡਮਿਟ ਕਾਰਡ ਦਿਖਾਓ, ਤੁਹਾਡੀ ਟਿਕਟ ਨਹੀਂ ਲਈ ਜਾਵੇਗੀ। NEET UGC ਪ੍ਰੀਖਿਆ 21 ਜੂਨ ਨੂੰ ਹੋਵੇਗੀ। ਇਹ ਪ੍ਰੀਖਿਆ ਜੋ ਪਹਿਲਾਂ 3 ਮਈ ਨੂੰ ਤੈਅ ਕੀਤੀ ਗਈ ਸੀ, ਪੇਪਰ ਲੀਕ ਵਿਵਾਦ ਤੋਂ ਬਾਅਦ 11 ਮਈ ਨੂੰ ਰੱਦ ਕਰ ਦਿੱਤੀ ਗਈ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article