ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET UG 2026 ਦੀ ਰੀ ਐਗਜ਼ਾਮ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਪ੍ਰੀਖਿਆ 21 ਜੂਨ ਨੂੰ ਆਯੋਜਿਤ ਕੀਤੀ ਜਾਵੇਗੀ। ਇਸ ਦੀ ਜਾਣਕਾਰੀ NTA ਨੇ ਟਵੀਟ ਰਾਹੀਂ ਦਿੱਤੀ ਹੈ। ਜਾਰੀ ਟਵੀਟ ਵਿਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਦੀ ਮਨਜ਼ੂਰੀ ਨਾਲ NTA ਨੇ 21 ਜੂਨ 2026, ਐਤਵਾਰ ਨੂੰ NEET (UG) ਪ੍ਰੀਖਿਆ ਲੈਣ ਦਾ ਐਲਾਨ ਕੀਤਾ ਹੈ।
ਦੱਸ ਦੇਈਏ ਕਿ ਬੀਤੀ ਦੇਰ ਰਾਤ ਤੱਕ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਘਰ ਹਾਈਲੈਵਲ ਬੈਠਕ ਹੋਈ। ਇਹ ਬੈਠਕ ਲਗਾਤਾਰ 2 ਘੰਟੇ ਚੱਲੀ। ਇਸ ਵਿਚ ਰੀ-ਐਗਜ਼ਾਮ ਤੇ ਭਵਿੱਖ ਵਿਚ ਪੇਪਰ ਲੀਕ ਰੋਕਣ ‘ਤੇ ਚਰਚਾ ਹੋਈ। ਇਸ ਦੌਰਾਨ ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ, ਸਕੂਲੀ ਸਿੱਖਿਆ ਸਕੱਤਰ ਸੰਜੇ ਕੁਮਾਰ, ਨੈਸ਼ਨਲ ਟੈਸਟਿੰਗ ਏਜੰਸੀ ਦੇ ਡਾਇਰੈਕਟਰ ਜਨਰਲ ਅਭਿਸ਼ੇਕ ਸਿੰਘ, CBSE ਚੇਅਰਪਰਸਨ ਰਾਹੁਲ ਸਿੰਘ ਤੇ ਕੇਂਦਰੀ ਵਿਦਿਆਲਿਆ ਸੰਗਠਨ ਤੇ ਨਵੋਦਿਆ ਵਿਦਿਆਲਿਆ ਸੰਮਤੀ ਦੇ ਕਮਿਸ਼ਨਰ ਸਣੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਹੁਣ ਏਜੰਸੀ ਨੇ ਪੇਪਰ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ।




