Friday, November 22, 2024
spot_img

NHAI ਦੇ ਅਧਿਕਾਰੀਆਂ ਦੀ ਸਰੁੱਖਿਆ ਨੂੰ ਲੈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ‘ਤੇ ਚੁੱਕੇ ਵੱਡੇ ਸਵਾਲ, ਦਿੱਤੀ ਆਹ ਚੇਤਾਵਨੀ !

Must read

ਕੇਂਦਰੀ ਸੜਕ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਇਹ ਚੇਤਾਵਨੀ ਨਿਤਿਨ ਗਡਕਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਇੱਕ ਚਿੱਠੀ ਦੇ ਰੂਪ ਦਿੱਤੀ ਹੈ। ਇਸ ਦੌਰਾਨ ਉਹਨਾਂ ਨੇ NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਵੱਡੇ ਸਵਾਲ ਚੁੱਕੇ ਹਨ।ਇਸ ਪੱਤਰ ਵਿੱਚ ਨਿਤਿਨ ਗਡਕਰੀ ਨੇ ਲਿਿਖਆ ਹੈ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਠੀਕ ਨਹੀਂ ਹੈ ਅਤੇ NHAI ਦੇ ਅਧਿਕਾਰੀ ਤੇ ਠੇਕੇਦਾਰ ਚਿੰਤਾ ‘ਚ ਹਨ। ਇਸ ਤੋਂ ਬਾਅਦ ਕਿਹਾ ਹੈ ਕਿ ਪਹਿਲਾਂ ਪੰਜਾਬ ਵਿਚ 3263 ਕਰੋੜ ਰੁਪਏ ਦੇ 103 ਕਿਲੋਮੀਟਰ ਦੇ ਪ੍ਰਾਜੈਕਟ ਰੁਕੇ ਸੀ ਪਰ ਜੇ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ 14288 ਕਰੋੜ ਰੁਪਏ ਦੇ 293km ਪ੍ਰੋਜੈਕਟ ਬੰਦ ਹੋ ਜਾਣਗੇ।
NHAI ਪੰਜਾਬ ਰਾਜ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਸਮੇਤ ਗ੍ਰੀਨਫੀਲਡ ਅਤੇ ਬ੍ਰਾਊਨਫੀਲਡ ਨੈਸ਼ਨਲ ਹਾਈਵੇ ਕੋਰੀਡੋਰ ਦਾ ਵਿਕਾਸ ਕਰ ਰਿਹਾ ਹੈ। ਇਸ ਸਬੰਧ ਵਿੱਚ, NHAI ਅਧਿਕਾਰੀਆਂ, ਠੇਕੇਦਾਰਾਂ ਅਤੇ ਉਨ੍ਹਾਂ ਦੇ ਸਟਾਫ ਲਈ ਗੰਭੀਰ ਸੁਰੱਖਿਆ ਚਿੰਤਾਵਾਂ ਦੇ ਨਾਲ-ਨਾਲ ਲੰਬਿਤ ਭੂਮੀ ਗ੍ਰਹਿਣ ਮਾਮਲਿਆਂ ਨਾਲ ਸਬੰਧਤ ਮੁੱਦਿਆਂ ਨੂੰ ਉਜਾਗਰ ਕਰਨਾ ਚਾਹੁੰਦਾ ਹਾਂ।
ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਅਤੇ ਰਿਆਇਤ ਲੈਣ ਵਾਲਿਆਂ ਦੇ NHAI ਅਧਿਕਾਰੀਆਂ ਅਤੇ ਸਟਾਫ ਦਾ ਵਿਸ਼ਵਾਸ ਬਹਾਲ ਕਰਨ ਲਈ ਰਾਜ ਸਰਕਾਰ ਨੂੰ ਤੁਰੰਤ ਸੁਧਾਰਾਤਮਕ ਕਦਮ ਚੁੱਕਣੇ ਚਾਹੀਦੇ ਨੇ, ਐਫਆਈਆਰ ਦਰਜ ਕਰੇ ਅਤੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰੇ। ਅਜੇ ਤੱਕ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ। NHAI ਦੇ ਅਧਿਕਾਰੀਆਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪੰਜਾਬ ਵਿੱਚ ਉਹਨਾਂ ਨੂੰ ਆਪਣੀ ਸੁਰੱਖਿਅਤ ਦਾ ਖਤਰਾ ਮੰਡਰਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਉਹਨਾਂ ਨੇ ਦੋ ਘਟਨਾਵਾਂ ਦਾ ਜ਼ਿਕਰ ਕੀਤਾ ਸੀ, ਪਹਿਲੀ ਘਟਨਾ ਜੋ ਕਿ ਜਲੰਧਰ ਅਤੇ ਦੂਜੀ ਘਟਨਾ ਲੁਧਿਆਣਾ ਵਿੱਚ ਵਾਪਰੀ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article