ਲੁਧਿਆਣਾ, 8 ਜੂਨ, 2024: ਆਖ਼ਰਕਾਰ, ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਐਨਐਚ-95 ‘ਤੇ ਲਾਡੋਵਾਲ ਬਾਈਪਾਸ ਦੇ ਨਾਲ ਸਾਈਕਲ ਟਰੈਕ ਦੇ ਨਿਰਮਾਣ ਨੂੰ ਅੰਤਿਮ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਗੱਲ ਦੀ ਪੁਸ਼ਟੀ ਕਰਦਿਆਂ ਲੁਧਿਆਣਾ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਦਿੱਲੀ ਵਿੱਚ ਐਨ.ਐਚ.ਏ.ਆਈ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਅੰਤਿਮ ਪ੍ਰਵਾਨਗੀ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।
ਐਨਐਚ-95 ‘ਤੇ ਲਾਡੋਵਾਲ ਬਾਈਪਾਸ ਦੇ ਨਾਲ 18,59,62,865 ਰੁਪਏ ਦੀ ਲਾਗਤ ਨਾਲ ਸਾਈਕਲ ਟਰੈਕ ਬਣਾਉਣ ਦਾ ਪ੍ਰਸਤਾਵ ਸਮਰੱਥ ਅਧਿਕਾਰੀ ਨੂੰ ਪ੍ਰਵਾਨਗੀ ਲਈ ਪੇਸ਼ ਕੀਤਾ ਗਿਆ ਸੀ। ਇਸ ਸਬੰਧ ਵਿੱਚ, ਦੱਸਿਆ ਜਾਂਦਾ ਹੈ ਕਿ ਸਮਰੱਥ ਅਥਾਰਟੀ ਨੇ ਉਪਰੋਕਤ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਨੂੰ ਆਰ.ਓ.-ਚੰਡੀਗੜ੍ਹ ਪੱਧਰ ‘ਤੇ ਵੱਖਰੀਆਂ ਬੋਲੀ ਬੁਲਾ ਕੇ ਸਟੈਂਡਅਲੋਨ ਆਧਾਰ ‘ਤੇ ਲਿਆ ਜਾਣਾ ਹੈ।