ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਵੀਰਵਾਰ ਸਵੇਰੇ ਹਰਿਆਣਾ ਅਤੇ ਪੰਜਾਬ ਵਿੱਚ ਛਾਪੇਮਾਰੀ ਕੀਤੀ। NIA ਦੀ ਟੀਮ ਸੋਨੀਪਤ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਦੇ ਕਤਲ ਮਾਮਲੇ ਦੇ ਮੁੱਖ ਦੋਸ਼ੀ ਅੰਕਿਤ ਸੇਰਸਾ ਅਤੇ ਪ੍ਰਿਅਵਰਤ ਫੌਜੀ ਦੇ ਘਰ ਪਹੁੰਚੀ। ਇੱਥੇ ਉਨ੍ਹਾਂ ਦੇ ਘਰ ਦੀ ਤਲਾਸ਼ੀ ਲਈ ਗਈ ਅਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ। ਪੰਜਾਬ ‘ਚ NIA ਨੇ ਗੈਂਗਸਟਰ ਹੈਰੀ ਮੌਡ ਦੇ ਘਰ ਛਾਪਾ ਮਾਰਿਆ।