ਸੰਯੁਕਤ ਕਿਸਾਨ ਮੋਰਚੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫ਼ਰਵਰੀ ਨੂੰ ‘ਦਿੱਲੀ ਚੱਲੋ’ ਮਾਰਚ ਸ਼ੁਰੂ ਕੀਤਾ ਗਿਆ। ਜਿਸ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ‘ਤੇ ਬੈਰੀਗੇਟ ਲਗਾ ਰਸਤਾ ਬੰਦ ਕਰ ਦਿੱਤਾ। ਜਿਸ ਕਾਰਨ ਕਿਸਾਨਾਂ ਦਾ ਕਾਫ਼ਲਾ ਸ਼ੰਭੁ ਬਾਰਡਰ ‘ਤੇ ਰੁਕਿਆ ਹੋਇਆ ਹੈ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਵੀ ਸੁੱਟੇ ਗਏ। ਜਿਸ ਨਾਲ ਕਈ ਕਿਸਾਨ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ।
ਕਿਸਾਨਾਂ ਵੱਲੋਂ ਇਹ ਮਾਰਚ ਸ਼ਾਂਤੀਮਾਈ ਤਰੀਕੇ ਨਾਲ ਕੀਤਾ ਜਾ ਰਿਹਾ ਸੀ ਪਰ ਹਰਿਆਣਾ ਪੁਲਿਸ ਵੱਲੋਂ ਉਨ੍ਹਾਂ ‘ਤੇ ਜ਼ੁਲਮ ਕੀਤੇ ਰਹੇ ਹਨ। ਇੱਕ ਨਿਹੰਗ ਸਿੰਘ ਪੁਲਿਸ ਨੂੰ ਰਸਤਾ ਖੋਲ੍ਹਣ ਲਈ ਕਹਿਣ ਗਿਆ ਤਾਂ ਪੁਲਿਸ ਵੱਲੋਂ ਉਸ ‘ਤੇ AK 47 ਨਾਲ ਗੋਲੀ ਮਾਰ ਦਿੱਤੀ ਗਈ। ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਉਸ ਨੂੰ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ।