Monday, May 18, 2026
spot_img

ਪੈਟਰੋਲ-ਡੀਜ਼ਲ ਦੀ ਵਿਕਰੀ ‘ਤੇ ਕੋਈ ਵੀ ਸੀਮਾ ਜਾਂ ਪਾਬੰਦੀ ਦੇ ਹੁਕਮ ਨਹੀਂ : ਡੀ.ਸੀ. ਚੰਡੀਗੜ੍ਹ

Must read

ਚੰਡੀਗੜ੍ਹ ਵਿੱਚ ਪੈਟਰੋਲ ਪੰਪਾਂ ਉੱਤੇ ਚੱਲ ਰਹੀਆਂ ਪੈਟਰੋਲ ਅਤੇ ਡੀਜ਼ਲ ਦੀ ਸੀਮਾ ਜਾਂ ਪਾਬੰਦੀ ਦੀਆਂ ਖਬਰਾਂ ਨੂੰ ਖੰਡਨ ਕਰਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਪੈਟਰੋਲ ਡੀਜ਼ਲ ਦੀ ਬਿਕਰੀ ਉੱਤੇ ਕਿਸੇ ਵੀ ਤਰ੍ਹਾਂ ਦੀ ਕੋਈ ਕੀਮਾ ਤੈ ਨਹੀਂ ਦਿੱਤੀ ਗਈ ਅਤੇ ਨਾ ਹੀ ਕੋਈ ਪਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਕੀਤੇ ਗਏ ਪ੍ਰੈਸ ਨੋਟ ਰਾਹੀਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਸ਼ਹਿਰ ਦੇ ਪੈਟਰੋਲ ਪੰਪਾਂ ‘ਤੇ ਤੇਲ ਦੀ ਰਾਸ਼ਨਿੰਗ ਨੂੰ ਅਸਥਾਈ ਤੌਰ ‘ਤੇ ਲਾਗੂ ਕਰਨ ਸੰਬੰਧੀ ਗੁੰਮਰਾਹਕੁੰਨ ਅਤੇ ਜਾਅਲੀ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ। ਸਥਾਨਕ ਸਪਲਾਈ ਵਿਘਨਾਂ ਦਾ ਹਵਾਲਾ ਦਿੰਦੇ ਹੋਏ, ਇਹ ਰਿਪੋਰਟਾਂ ਝੂਠਾ ਦਾਅਵਾ ਕਰਦੀਆਂ ਹਨ ਕਿ ਦੋ ਪਹੀਆ ਵਾਹਨਾਂ ਲਈ 500 ਰੁਪਏ ਅਤੇ ਚਾਰ ਪਹੀਆ ਵਾਹਨਾਂ ਲਈ 1,500 ਰੁਪਏ ਦੀ ਸੀਮਾ ਲਗਾਈ ਗਈ ਹੈ।

ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਫਵਾਹ ‘ਤੇ ਧਿਆਨ ਨਾ ਦੇਣ ਅਤੇ ਬੇਲੋੜੀ ਜਮ੍ਹਾਂਖੋਰੀ ਜਾਂ ਬਾਲਣ ਦੀ ਬਹੁਤ ਜ਼ਿਆਦਾ ਖਰੀਦਦਾਰੀ ਤੋਂ ਬਚਣ ਦੀ ਅਪੀਲ ਕੀਤੀ ਜਾਂਦੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article