ਸੋਸ਼ਲ ਮੀਡੀਆ ‘ਤੇ ਲੱਚਰ ਕੰਟੈਂਟ ‘ਤੇ ਰੋਕ ਲਗਾਉਣ ਦੀ ਹਦਾਇਤ ਕੀਤੀ ਗਈ ਹੈ। ਚਾਈਲਡ ਕਮਿਸ਼ਨ ਨੇ ਸਾਈਬਰ ਸੈੱਲ ਨੂੰ ਨੋਟਿਸ ਭੇਜਿਆ ਗਿਆ ਹੈ। ਨੋਟਿਸ ਵਿੱਚ ਸੋਸ਼ਲ ਮੀਡੀਆ ‘ਤੇ ਲੱਚਰ ਕੰਟੈਂਟ ‘ਤੇ ਰੋਕ ਲਗਾ ਕੇ ਅਤੇ ਅਜਿਹਾ ਕੰਟੈਂਟ ਪਾਉਣ ਵਾਲਿਆਂ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਗਵਰਨਰ ਨੂੰ ਪੱਤਰ ਲਿਖ ਕੇ ਅਸ਼ਲੀਲ ਕੰਟੈਂਟ ਪਰੋਸਣ ਵਾਲੀਆਂ ਸਾਈਟਾਂ ਨੂੰ ਬੰਦ ਕਰਨ ਦੀ ਅਪੀਲ ਕੀਤੀ ਹੈ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੱਤਰ ‘ਚ ਲਿਖਿਆ, “ਅਸੀਂ ਆਪਣੇ ਸੱਭਿਆਚਾਰ ਅਤੇ ਆਉਣ ਵਾਲੀ ਪੀੜ੍ਹੀ ਨੂੰ ਬਚਾਉਣਾ ਹੈ।”