ਪੰਜਾਬ ਸਰਕਾਰ ਵੱਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਰਜਿਸਟਰੀਆਂ ਕਰਵਾਉਣ ਲਈ ਪੰਜਾਬੀਆਂ ਨੂੰ ਹੁਣ ਨਹੀਂ ਖੱਜਲ ਖੁਆਰ ਹੋਣਾ ਪਵੇਗਾ। ਹੁਣ ਰਜਿਸਟਰੀਆਂ ਸੁਵਿਧਾ ਕੇਂਦਰ ਵਿਚ ਹੋਣਗੀਆਂ। CM ਮਾਨ ਦੀ ਅਗਵਾਈ ਹੇਠ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਜਿੰਨੇ ਵੀ ਸੁਵਿਧਾ ਕੇਂਦਰ ਵਿਚ ਮੁਲਾਜ਼ਮ ਕੰਮ ਕਰਦੇ ਹਨ ਉਨ੍ਹਾਂ ਨੂੰ ਰਜਿਸਟਰੀਆਂ ਕਰਨ ਦੀ ਦੀ ਸਿਖਲਾਈ ਦਿੱਤੀ ਜਾਵੇਗੀ।
ਪੰਜਾਬ ਸਰਕਾਰ ਦਾ ਇਹ ਕਦਮ ਲੋਕਾਂ ਲਈ ਕਾਫੀ ਲਾਹੇਵੰਦ ਸਾਬਤ ਹੋ ਸਕਦਾ ਹੈ ਕਿਉਂਕਿ ਅਕਸਰ ਲੋਕਾਂ ਨੂੰ ਰਜਿਸਟਰੀ ਕਰਵਾਉਣ ਲਈ ਕਾਫੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ।