ਦਿ ਸਿਟੀ ਹੈੱਡ ਲਾਈਨਸ
ਚੰਡੀਗੜ੍ਹ, 3 ਫਰਵਰੀ : ਵਿਦੇਸ਼ਾਂ ਵਿੱਚ ਰਹਿਣ ਵਾਲੇ ਆਪਣੇ ਪੰਜਾਬੀ ਭਰਾਵਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਜਿਸ ਦੇ ਤਹਿਤ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਭਰਾਵਾਂ ਦੀਆਂ ਜਾਇਦਾਦਾਂ ਨੂੰ ਕੋਈ ਵੀ ਗਲਤ ਤਰੀਕੇ ਨਾਲ ਵੇਚ ਨਹੀਂ ਸਕੇਗਾ। ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਸਹੂਲਤ ਲਈ ਵਿਦੇਸ਼ਾਂ ਤੋਂ ਪ੍ਰਾਪਤ ਪਾਵਰ ਆਫ਼ ਅਟਾਰਨੀ ਦੀ ਆਨਲਾਈਨ ਐਂਬੋਸਿੰਗ ਸ਼ੁਰੂ ਕਰਨ ਲਈ ਸਿਖਲਾਈ ਪ੍ਰੋਗਰਾਮ ਮੁਕੰਮਲ ਕਰ ਲਏ ਗਏ ਹਨ। ਜੇਕਰ ਪੰਜਾਬ ਦਾ ਕੋਈ ਵੀ ਵਿਅਕਤੀ ਵਿਦੇਸ਼ ਵਿੱਚ ਬੈਠ ਕੇ ਜਾਇਦਾਦ ਵੇਚਣ ਜਾਂ ਖਰੀਦਣਾ ਚਾਹੁੰਦਾ ਹੈ ਤਾਂ ਉਸ ਨੂੰ ਉਸ ਦੇਸ਼ ਦੇ ਹਾਈ ਕਮਿਸ਼ਨ ਤੋਂ ਪਾਵਰ ਆਫ਼ ਅਟਾਰਨੀ ਤਿਆਰ ਕਰਕੇ ਭੇਜਣੀ ਪਵੇਗੀ। ਜਿਸ ‘ਤੇ ਉਹ ਆਪਣੀ ਜਾਇਦਾਦ ਆਪਣੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਜਾਂ ਕਿਸੇ ਹੋਰ ਵਿਅਕਤੀ ਨੂੰ ਵੇਚਣ ਦਾ ਅਧਿਕਾਰ ਦੇਵੇਗਾ। ਇਸ ਸਬੰਧੀ ਪੰਜਾਬ ਮਾਲ ਵਿਭਾਗ ਦੀ ਅੱਠਵੀਂ ਅਤੇ ਰਜਿਸਟ੍ਰੇਸ਼ਨ ਸ਼ਾਖਾ ਵੱਲੋਂ ਰਾਜ ਦੇ ਸਮੂਹ ਡਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸ ਤਹਿਤ ਵਿਦੇਸ਼ਾਂ ਵਿੱਚ ਬੈਠੇ ਪੰਜਾਬ ਦੇ ਪਰਵਾਸੀਆਂ ਨੂੰ ਸਹੂਲਤ ਮਿਲੇਗੀ। ਆਮ ਲੋਕਾਂ ਦੀ ਸਹੂਲਤ ਲਈ ਵਿਦੇਸ਼ਾਂ ਤੋਂ ਪ੍ਰਾਪਤ ਪਾਵਰ ਆਫ਼ ਅਟਾਰਨੀ ਦੀ ਆਨਲਾਈਨ ਐਂਬੋਸਿੰਗ ਸ਼ੁਰੂ ਕਰਨ ਲਈ ਸਿਖਲਾਈ ਪ੍ਰੋਗਰਾਮ ਮੁਕੰਮਲ ਕਰ ਲਏ ਗਏ ਹਨ।