ਮੋਹਾਲੀ, 8 ਸਤੰਬਰ : ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਨੇ ਆਪਣੇ ਸਾਰੇ ਜਿਲਿਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਕੱਲ ਭਲਕੇ 9 ਸਤੰਬਰ ਤੋਂ ਅਣਮਿੱਥੇ ਲਈ ਐਲਾਨੀ ਹੋਈ ਹੜਤਾਲ ਵਿੱਚ ਥੋੜ੍ਹੀ ਤਬਦੀਲੀ ਕਰਦਿਆਂ ਕੱਲ ਤੋਂ ਅਗਲੇ ਤਿੰਨ ਦਿਨਾਂ ਤੱਕ ਅੱਧੇ ਦਿਨ ਤੱਕ ਯਾਨੀ 8 ਤੋਂ 11 ਵਜੇ ਤੱਕ ਸਰਕਾਰੀ ਹਸਪਤਾਲਾਂ ਵਿਚ ਓਪਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਸਿਹਤ ਮੰਤਰੀ ਵੱਲੋਂ ਕੀਤੀ ਗਈ ਅਪੀਲ ਅਤੇ ਕੈਬਿਨਟ ਦੀ ਸਬ ਕਮੇਟੀ ਦੇ ਤੌਰ ਤੇ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਨੂੰ ਮੀਟਿੰਗ ਕਰਵਾਏ ਜਾਣ ਦਾ ਸੱਦਾ ਦੇਣ ਤੋਂ ਬਾਅਦ ਡਾਕਟਰਾਂ ਨੇ ਮਰੀਜ਼ਾਂ ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਆਪਣਾ ਵਿਰੋਧ ਥੋੜਾ ਘਟਾਇਆ ਹੈ। ਐਸ਼ੋਸੀਏਸ਼ਨ ਦੇ ਅਨੁਸਾਰ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਇਹ ਹੜਤਾਲ ਆਪਣੀ ਜਾਇਜ ਪ੍ਰਮੁੱਖ ਮੰਗਾਂ ਮਨਾਉਣ ਤੋਂ ਬਿਨਾਂ ਨਹੀਂ ਰੁਕੇਗਾ।