ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਅੱਜ ਯਾਨੀ 16 ਅਕਤੂਬਰ ਤੋਂ ਓਪੀਡੀ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਪਿਛਲੇ ਦਿਨੀਂ ਇਹ ਨਿਰਦੇਸ਼ ਪ੍ਰਸ਼ਾਸ਼ਨ ਵੱਲੋਂ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੇ ਗਏ ਹਨ। ਇਹ ਨਵੇਂ ਆਦੇਸ਼ ਅੱਜ ਤੋਂ ਲਾਗੂ ਹੋਣਗੇ, ਜਦੋਂ ਕਿ ਐਮਰਜੈਂਸੀ ਸੇਵਾਵਾਂ 24 ਘੰਟੇ ਨਿਯਮਿਤ ਤੌਰ ‘ਤੇ ਕੰਮ ਕਰਦੀਆਂ ਰਹਿਣਗੀਆਂ।
ਸਰਕਾਰੀ ਆਦੇਸ਼ਾਂ ਅਨੁਸਾਰ, ਪੰਜਾਬ ਅਤੇ ਚੰਡੀਗੜ੍ਹ ਦੇ ਹਸਪਤਾਲਾਂ ਵਿੱਚ ਓਪੀਡੀ ਦਾ ਸਮਾਂ ਹੁਣ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗਾ। ਇਹ ਆਦੇਸ਼ 16 ਅਕਤੂਬਰ ਤੋਂ 15 ਅਪ੍ਰੈਲ ਤੱਕ ਲਾਗੂ ਰਹਿਣਗੇ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਆਦੇਸ਼ ਸਰਦੀਆਂ ਦੌਰਾਨ ਠੰਢ ਅਤੇ ਧੁੰਦ ਦੀ ਸਮੱਸਿਆ ਨੂੰ ਦੇਖਦੇ ਹੋਏ ਜਾਰੀ ਕੀਤੇ ਗਏ ਹਨ। 15 ਅਪ੍ਰੈਲ ਤੋਂ ਬਾਅਦ, ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਦਾ ਸਮਾਂ ਦੁਬਾਰਾ ਲਾਗੂ ਕੀਤਾ ਜਾਵੇਗਾ।




