ਭਾਰਤੀ ਹਵਾਈ ਸੈਨਾ ਨੇ ਦੇਰ ਰਾਤ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ ਅਤੇ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਜਿਸ ‘ਤੇ ਪੰਜਾਬ ‘ਆਪ’ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਭਾਰਤੀ ਫੌਜ ਅਤੇ ਦੇਸ਼ ਵਾਸੀਆਂ ਨੇ ਕੱਲ੍ਹ ਪਹਿਲਗਾਮ ਵਿੱਚ 26 ਲੋਕਾਂ ਦੀ ਬੇਰਹਿਮੀ ਨਾਲ ਹੱਤਿਆ ਦਾ ਢੁਕਵਾਂ ਜਵਾਬ ਦਿੱਤਾ।
ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਸਰਹੱਦ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸਾਵਧਾਨੀ ਉਪਾਅ ਕੀਤੇ ਗਏ ਹਨ। ਪੰਜਾਬ ਪੁਲਿਸ ਦੂਜੀ ਰੱਖਿਆ ਕਤਾਰ ਵਜੋਂ ਤਿਆਰ ਹੈ। ਸਰਹੱਦੀ ਜ਼ਿਲ੍ਹਿਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਜਨਤਕ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ, ਜਨਤਕ ਸਮਾਗਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਗਈ ਸਲਾਹ ਦੀ ਪੂਰੀ ਤਰ੍ਹਾਂ ਪਾਲਣਾ ਕਰ ਰਹੀ ਹੈ।