ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਦੀ ਬਹਿਸ ਵਿੱਚ ਇਸ ਕਰਕੇ ਹਿੱਸਾ ਨਹੀਂ ਲਿਆ ਕਿਉਂਕਿ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਲੋਕਾਂ ਨੂੰ ਗਰੀਬ ‘ਚ ਧੱਕਣ ਵਾਲੀਆਂ ਪਾਰਟੀਆਂ ਹੁਣ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਆਮ ਪਰਿਵਾਰਾਂ ਦੇ ਸਸ਼ਕਤੀਕਰਨ ਤੋਂ ਬੁਖਲਾਈਆਂ ਹੋਈਆਂ ਹਨ।
ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦੇ ਫ਼ੈਸਲੇ ਤੋਂ ਖਫ਼ਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ : CM ਭਗਵੰਤ ਮਾਨ




