Saturday, July 27, 2024
spot_img

ਇਮਾਰਤ ਦੀ ਉਸਾਰੀ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਇੱਕ ਔਰਤ ਸਮੇਤ 2 ਬੱਚੇ ਜ਼ਖ਼ਮੀ

Must read

ਚੰਡੀਗੜ੍ਹ : ਮਨੀਮਾਜਰਾ ‘ਚ ਉਸਾਰੀ ਅਧੀਨ ਇੱਕ ਇਮਾਰਤ ਦੇ ਡਿੱਗ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਰਾਣੀ ਇਮਾਰਤ ਨੂੰ ਢਾਹ ਕੇ ਨਵੀਂ ਇਮਾਰਤ ਬਣਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਦੱਸ ਦਈਏ ਕਿ ਬੀਤੀ ਦਿਨ ਕਰੀਬ 2 ਵਜੇ ਪੁਰਾਣੀ ਇਮਾਰਤ ਨੂੰ ਤੋੜਦੇ ਸਮੇਂ ਇੱਕ ਦਰਦਨਾਕ ਹਾਦਸਾ ਵਾਪਰਿਆ।

ਹਾਦਸੇ ਵਿੱਚ ਇੱਕ ਔਰਤ ਅਤੇ ਦੋ ਬੱਚੇ ਜ਼ਖ਼ਮੀ ਹੋ ਗਏ। ਹਾਦਸੇ ਦਾ ਸਾਰਾ ਦ੍ਰਿਸ਼ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ। ਜ਼ਖਮੀ ਔਰਤ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਡਾਕਟਰਾਂ ਵੱਲੋਂ ਔਰਤ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਸ ਦੇ ਨਾਲ ਹੀ ਦੋਵੇਂ 7 ਸਾਲ ਦੇ ਮਾਸੂਮ ਬੱਚੇ ਸੈਕਟਰ 32 ਵਿੱਚ ਜ਼ੇਰੇ ਇਲਾਜ ਹਨ। ਪੁਲਿਸ ਨੇ ਮਕਾਨ ਮਾਲਕ ਕੁਸੁਮ ਲਤਾ ਅਤੇ ਠੇਕੇਦਾਰ ਚੰਦਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article