POK ਅਤੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ‘ਤੇ ਹਮਲੇ ਤੋਂ ਬਾਅਦ ਪਾਕਿਸਤਾਨ ਵੱਲੋਂ ਪਹਿਲੀ ਵੱਡੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ‘ਜੇਕਰ ਭਾਰਤ ਸਰਹੱਦ ‘ਤੇ ਆਪਣੀਆਂ ਕਾਰਵਾਈਆਂ ਬੰਦ ਕਰ ਦਿੰਦਾ ਹੈ ਤਾਂ ਉਹ ਅੱਗੇ ਦੀ ਕਾਰਵਾਈ ਤੋਂ ਗੁਰੇਜ਼ ਕਰਨ ਲਈ ਤਿਆਰ ਹਨ।’