Thursday, April 25, 2024
spot_img

ਅੱਜ ਚੰਡੀਗੜ੍ਹ ਤੋਂ ਦੁਪਿਹਰ 1 ਵਜੇ ਸ਼ੁਰੂ ਹੋਵੇਗੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ

Must read

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਿਆ। ਅੱਜ ਸਵੇਰੇ 10:00 ਤੋਂ 12:00 ਵਜੇ ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਸ਼੍ਰੋਮਣੀ ਅਕਾਲੀ ਦਲ ਦਫ਼ਤਰ ਸੈਕਟਰ 28 ਚੰਡੀਗੜ੍ਹ ਵਿਖੇ ਲਿਆਂਦਾ ਜਾਵੇਗਾ ਜਿੱਥੇ ਲੋਕਾਂ ਨੂੰ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਵਾਏ ਜਾਣਗੇ।

ਇਸ ਤੋਂ ਬਾਅਦ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਪਿੰਡ ਬਾਦਲ ਵਿਖੇ ਜਾਵੇਗੀ, ਜਿਸ ਵਿਚ ਰਾਜਪੁਰਾ, ਫਿਰ ਪਟਿਆਲਾ, ਫਿਰ ਸੰਗਰੂਰ, ਫਿਰ ਬਰਨਾਲਾ, ਰਾਮਪੁਰਾ, ਫੂਲ, ਬਠਿੰਡਾ ਹੁੰਦੇ ਹੋਏ ਰਸਤੇ ਵਿਚ ਪਿੰਡ ਬਾਦਲ ਪਹੁੰਚੇਗੀ। ਪ੍ਰਕਾਸ਼ ਸਿੰਘ ਬਾਦਲ ਜੀ ਦਾ ਅੰਤਿਮ ਸੰਸਕਾਰ 27 ਅਪ੍ਰੈਲ 2023, ਦਿਨ ਵੀਰਵਾਰ ਦੁਪਹਿਰ 1 ਵਜੇ ਪਿੰਡ ਬਾਦਲ ਵਿੱਖੇ ਕੀਤਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article