ਪੰਜਾਬ ਵਿੱਚ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਐਸੋਸ਼ੀਏਸ਼ਨ ਨੇ ਐਲਾਨ ਕੀਤਾ ਹੈ ਕਿ 15 ਤੋੰ 22 ਫ਼ਰਵਰੀ ਤੱਕ ਤੇਲ ਵਿੱਕਰੀ ਨਹੀਂ ਕੀਤੀ ਜਾਵੇਗੀ। ਦੱਸ ਦਈਏ ਕਿ ਪੈਟਰੋਲ ਤੇ ਡੀਜ਼ਲ ਦੀਆਂ ਕਮਿਸ਼ਨਾਂ ਨਾਲ ਪਿਛਲੇ 7 ਸਾਲਾਂ ਤੋਂ ਕਿਸੇ ਤਰ੍ਹਾਂ ਦਾ ਕੋਈ ਵਾਧਾ ਨਹੀੰ ਕੀਤਾ ਗਿਆ ਹੈ।
ਐਸੋਸ਼ੀਏਸ਼ਨ ਦੇ ਇਸ ਐਲਾਨ ਤੋਂ ਬਾਅਦ ਪੈਟਰੋਲ ਪੰਪਾਂ ‘ਤੇ ਮੁੜ ਤੋਂ ਲੰਬੀਆਂ ਕਤਾਰਾਂ ਲੱਗ ਸਕਦੀਆਂ ਹਨ। ਪੈਟਰੋਲ ਤੇ ਡੀਜ਼ਲ ਦੀ ਵਿੱਕਰੀ ਨਾ ਹੋਣ ਕਾਰਨ ਇਸ ਦਾ ਸਿੱਧਾ ਅਸਰ ਪੰਜਾਬ ਦੇ ਆਮ ਲੋਕਾਂ ਉੱਤੇ ਪਵੇਗਾ। ਇਸ ਲਈ ਪਹਿਲਾਂ ਤੋਂ ਹੀ ਵਾਹਨਾਂ ਵਿੱਚ ਤੇਲ ਪੁਆ ਕੇ ਰੱਖੋ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ।