ਭਾਰਤ ਦੇ ਸਟਾਰ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ 2024 ‘ਚ 89.45 ਮੀਟਰ ਦੀ ਸਰਵੋਤਮ ਥਰੋਅ ਨਾਲ ਚਾਂਦੀ ਦਾ ਤਗਮਾ ਜਿੱਤਿਆ। ਇਸ ਦੇ ਨਾਲ ਹੀ ਨੀਰਜ ਆਜ਼ਾਦੀ ਤੋਂ ਬਾਅਦ ਦੋ ਓਲੰਪਿਕ ਮੈਡਲ ਜਿੱਤਣ ਵਾਲਾ ਪਹਿਲਾ ਭਾਰਤੀ ਐਥਲੀਟ ਬਣ ਗਿਆ ਹੈ। ਨੀਰਜ ਚੋਪੜਾ ਨੇ ਇਤਿਹਾਸ ਰਚ ਦਿੱਤਾ ਹੈ। ਉਹ ਓਲੰਪਿਕ ਇਤਿਹਾਸ ਵਿੱਚ ਲਗਾਤਾਰ ਵਿਅਕਤੀਗਤ ਮੁਕਾਬਲਿਆਂ ਵਿੱਚ ਸੋਨ ਅਤੇ ਚਾਂਦੀ ਦਾ ਤਗਮਾ ਜਿੱਤਣ ਵਾਲਾ ਪਹਿਲਾ ਭਾਰਤੀ ਅਥਲੀਟ ਬਣ ਗਿਆ ਹੈ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਨੀਰਜ ਦੀ ਇਸ ਕਾਮਯਾਬੀ ਤੋਂ ਕਾਫੀ ਖੁਸ਼ ਹਨ। ਐਕਸ ‘ਤੇ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ”ਨੀਰਜ ਚੋਪੜਾ ਉੱਤਮਤਾ ਦਾ ਪ੍ਰਤੀਕ ਹਨ। ਉਸਨੇ ਦੇਸ਼ ਲਈ ਵਾਰ-ਵਾਰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। ਪੂਰੇ ਦੇਸ਼ ਨੂੰ ਇਸ ਗੱਲ ‘ਤੇ ਮਾਣ ਹੈ ਕਿ ਉਹ ਇਕ ਵਾਰ ਫਿਰ ਓਲੰਪਿਕ ‘ਚ ਸਫਲਤਾਪੂਰਵਕ ਵਾਪਸੀ ਕੀਤੀ ਹੈ। ਚਾਂਦੀ ਦਾ ਤਗਮਾ ਜਿੱਤਣ ‘ਤੇ ਉਸ ਨੂੰ ਬਹੁਤ-ਬਹੁਤ ਵਧਾਈਆਂ। ਆਉਣ ਵਾਲੇ ਸਮੇਂ ਵਿੱਚ ਉਹ ਦੇਸ਼ ਦੇ ਉੱਭਰਦੇ ਅਥਲੀਟਾਂ ਨੂੰ ਪ੍ਰੇਰਿਤ ਕਰਨਗੇ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਉਤਸ਼ਾਹਿਤ ਕਰਨਗੇ। PM ਮੋਦੀ ਦੇ ਨਾਲ਼ ਦੇਸ਼ ਦੇ ਕੇਂਦਰੀ ਮੰਤਰੀਆਂ ਨੇ ਵੀ ਨੀਰਜ ਦੀ ਇਸ ਪ੍ਰਾਪਤੀ ਤੋਂ ਬਾਅਦ ਵਧਾਈਆਂ ਦਿੱਤੀਆਂ।