Tuesday, June 10, 2025
spot_img

PM ਮੋਦੀ ਦਾ ਵੱਡਾ ਐਲਾਨ, ਜੰਗ ਦੌਰਾਨ ਨੁਕਸਾਨੇ ਗਏ 2060 ਘਰਾਂ ਨੂੰ ਦਿੱਤਾ ਜਾਵੇਗਾ 25 ਕਰੋੜ ਰੁ. ਦਾ ਮੁਆਵਜ਼ਾ

Must read

ਪ੍ਰਧਾਨ ਨਰਿੰਦਰ ਮੋਦੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਉਨ੍ਹਾਂ ਤਮਾਮ ਲੋਕਾਂ ਲਈ ਕੀਤਾ ਗਿਆ ਹੈ ਜਿਨ੍ਹਾਂ ਦੀ ਭਾਰਤ-ਪਾਕਿ ਜੰਗ ਵਿਚਾਲੇ ਜਿਨ੍ਹਾਂ ਲੋਕਾਂ ਦੇ ਘਰ ਨੁਕਸਾਨੇ ਗਏ ਸੀ ਉਨ੍ਹਾਂ ਲਈ ਵੱਡਾ ਐਲਾਨ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਪੰਜਾਬ ਸਣੇ ਸਾਰੇ ਸਰਹੱਦੀ ਇਲਾਕਿਆਂ ਵਿਚ ਨੁਕਸਾਨੇ ਗਏ ਘਰਾਂ ਨੂੰ  ਨਵਾਂ ਬਣਾਉਣ ਲਈ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ 2060 ਘਰਾਂ ਲਈ 25 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਕਿਉਂਕਿ ‘ਆਪ੍ਰੇਸ਼ਨ ਸਿੰਦੂਰ’ ਦੇ ਬਾਅਦ ਜੰਮੂ-ਕਸ਼ਮੀਰ ਤੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਪਾਕਿਸਤਾਨੀ ਗੋਲੀਬਾਰੀ ਵਿਚ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਸੀ।

ਇਸ ਨੁਕਸਾਨ ਦੀ ਭਰਪਾਈ ਲਈ PM ਮੋਦੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਯਾਨੀ ਜਿਨ੍ਹਾਂ ਦੇ ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ ਉਨ੍ਹਾਂ ਨੂੰ 2 ਲੱਖ ਰੁਪਏ ਦਿੱਤੇ ਜਾਣਗੇ ਤੇ ਜਿਨ੍ਹਾਂ ਦੇ ਘਰ ਥੋੜ੍ਹੇ ਨੁਕਸਾਨੇ ਗਏ ਹਨ ਉਨ੍ਹਾਂ ਨੂੰ 1 ਲੱਖ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। PM ਮੋਦੀ ਦਾ ਕਹਿਣਾ ਹੈ ਕਿ ਸਰਹੱਦੀ ਇਲਾਕੇ ਦੇ ਲੋਕਾਂ ਨਾਲ ਕੇਂਦਰ ਸਰਕਾਰ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਅੰਦਾਜ਼ੇ ਮੁਤਾਬਕ 2060 ਘਰ ਹਨ ਉਨ੍ਹਾਂ ਨੂੰ 25 ਕਰੋੜ ਦਾ ਮੁਆਵਜ਼ਾ ਦਿੱਤਾ ਜਾਵੇਗਾ। ਹਾਲਾਂਕਿ ਇਹ ਮੁਆਵਜ਼ਾ ਕਦੋਂ ਦਿੱਤਾ ਜਾਵੇਗਾ, ਇਸ ਦੀ ਗਰਾਊਂਡ ਜੀਰੋ ‘ਤੇ ਪਹਿਲਾਂ ਜਾ ਕੇ ਜਾਂਚ ਪੜਤਾਲ ਕੀਤੀ ਜਾਵੇਗੀ। ਫਿਲਹਾਲ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article