Monday, February 9, 2026
spot_img

PM ਮੋਦੀ ਦੇ ਪੰਜਾਬ ਲਈ 2 ਵੱਡੇ ਐਲਾਨ

Must read

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਲਈ ਰਵਾਨਾ ਹੋ ਗਏ ਹਨ ਅਤੇ ਕੁਝ ਹੀ ਸਮੇਂ ਵਿੱਚ ਉਹ ਆਦਮਪੁਰ ਏਅਰਪੋਰਟ ’ਤੇ ਪਹੁੰਚਣਗੇ। ਇਸ ਦੌਰੇ ਦੌਰਾਨ ਧਾਰਮਿਕ ਆਸਥਾ ਅਤੇ ਵਿਕਾਸ ਦੋਵਾਂ ਨੂੰ ਕੇਂਦਰ ਵਿੱਚ ਰੱਖਿਆ ਗਿਆ ਹੈ, ਜਿਸ ਕਾਰਨ ਇਹ ਯਾਤਰਾ ਖਾਸ ਮੰਨੀ ਜਾ ਰਹੀ ਹੈ।

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਪੁਰਬ ਮੌਕੇ ’ਤੇ ਪ੍ਰਧਾਨ ਮੰਤਰੀ ਮੋਦੀ ਜਲੰਧਰ ਨੇੜੇ ਸਥਿਤ ਡੇਰਾ ਸੱਚਖੰਡ ਬੱਲਾਂ ਵਿੱਚ ਨਤਮਸਤਕ ਹੋਣਗੇ। ਜਾਣਕਾਰੀ ਮੁਤਾਬਕ ਉਹ ਲਗਭਗ 40 ਮਿੰਟ ਤੱਕ ਡੇਰਾ ਬੱਲਾਂ ਵਿੱਚ ਮੌਜੂਦ ਰਹਿਣਗੇ। ਇਸ ਦੌਰਾਨ ਉਹ ਲੰਗਰ ਛਕਣਗੇ ਅਤੇ ਸੰਗਤ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਗੱਲਬਾਤ ਵੀ ਕਰਨਗੇ, ਜਿਸ ਨਾਲ ਸੰਗਤ ਵਿੱਚ ਖਾਸ ਉਤਸ਼ਾਹ ਦੇਖਿਆ ਜਾ ਰਿਹਾ ਹੈ।

ਆਦਮਪੁਰ ਏਅਰਪੋਰਟ ਦਾ ਨਾਂਅ ਬਦਲ ਕੇ ਸ੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਣ ਦਾ ਐਲਾਨ ਕੀਤਾ ਜਾਵੇਗਾ, ਜੋ ਰਵਿਦਾਸੀ ਸਮਾਜ ਲਈ ਵੱਡੀ ਇਤਿਹਾਸਕ ਪਛਾਣ ਵਜੋਂ ਦੇਖਿਆ ਜਾ ਰਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article