ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ 41,000 ਕਰੋੜ ਰੁਪਏ ਤੋਂ ਵੱਧ ਦੇ 2000 ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਪ੍ਰਧਾਨ ਮੰਤਰੀ ਨੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ 554 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ। 27 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਫੈਲੇ ਇਨ੍ਹਾਂ ਸਟੇਸ਼ਨਾਂ ਨੂੰ 19,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁੜ ਵਿਕਸਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤ ਹੁਣ ਵੱਡੇ ਸੁਪਨੇ ਦੇਖਦਾ ਹੈ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਦਿਨ ਰਾਤ ਮਿਹਨਤ ਕਰਦਾ ਹੈ।
ਯਾਤਰੀਆਂ ਦੇ ਯਾਤਰਾ ਅਨੁਭਵ ਨੂੰ ਬਿਹਤਰ ਬਣਾਉਣ ਲਈ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ 554 ਸਟੇਸ਼ਨਾਂ ਦਾ ਮੁੜ ਵਿਕਾਸ ਕੀਤਾ ਜਾਵੇਗਾ। ਇਸ ਦਾ ਨੀਂਹ ਪੱਥਰ ਅੱਜ ਪੀਐਮ ਮੋਦੀ ਨੇ ਰੱਖਿਆ। ਇਸ ਦੇ ਨਾਲ ਹੀ ਪੂਰੇ ਭਾਰਤ ਵਿੱਚ ਓਵਰਬ੍ਰਿਜ ਅਤੇ ਅੰਡਰਪਾਸ ਦਾ ਉਦਘਾਟਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕੰਮ ਲੋਕਾਂ ਲਈ ‘ਜੀਵਨ ਦੀ ਸੌਖ’ ਵਿੱਚ ਹੋਰ ਸੁਧਾਰ ਕਰਨਗੇ।