ਭਾਰੀ ਬਾਰਿਸ਼ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਹਿਮਾਚਲ, ਉੱਤਰਾਖੰਡ, ਦਿੱਲੀ ਅਤੇ ਪੰਜਾਬ ਸਮੇਤ ਕਈ ਰਾਜਾਂ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹ ਪ੍ਰਭਾਵਿਤ ਰਾਜਾਂ ਦਾ ਦੌਰਾ ਕਰਨਗੇ ਅਤੇ ਹੜ੍ਹ ਪ੍ਰਭਾਵਿਤ ਸੂਬੇ ਦੀ ਸਥਿਤੀ ਦਾ ਜਾਇਜ਼ਾ ਲੈਣਗੇ।
ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਖੁਦ ਹੜ੍ਹ ਦੀ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ। ਕੇਂਦਰੀ ਅਧਿਕਾਰੀਆਂ ਅਤੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਕੇ ਜ਼ਰੂਰੀ ਕਦਮ ਚੁੱਕੇ ਜਾਣਗੇ। ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਕੇਂਦਰ ਸਰਕਾਰ ਪੂਰੀ ਤਿਆਰੀ ਨਾਲ ਸਾਰੇ ਰਾਜਾਂ ਦੇ ਨਾਲ ਖੜ੍ਹੀ ਹੈ।