ਲੁਧਿਆਣਾ ਵਿੱਚ ਗੋਲੀ ਲੱਗਣ ਨਾਲ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮੁਲਾਜ਼ਮ ਦੇ ਮੱਥੇ ‘ਤੇ ਗੋਲੀ ਲੱਗੀ ਸੀ। ਮ੍ਰਿਤਕ ਪੁਲੀਸ ਮੁਲਾਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸ ਦਈਏ ਕਿ ਮ੍ਰਿਤਕ ਮੋਗਾ ਦਾ ਰਹਿਣ ਵਾਲਾ ਸੀ। ਬੁੱਧਵਾਰ ਸ਼ਾਮ ਨੂੰ ਪੀਜੀ ਦੇ ਕਮਰੇ ਵਿੱਚੋਂ ਗੋਲੀ ਚੱਲਣ ਦੀ ਆਵਾਜ਼ ਆਈ।
ਜਿਸ ਤੋਂ ਬਾਅਦ ਆਸਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਮ੍ਰਿਤਕ ਮੁਲਾਜ਼ਮ ਪੁਲੀਸ ਲਾਈਨਜ਼ ਵਿੱਚ ਕਿਊਆਰਟੀ ਟੀਮ ਵਿੱਚ ਤਾਇਨਾਤ ਸੀ। ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਮੋਗਾ ਦਾ ਰਹਿਣ ਵਾਲਾ ਮਨਪ੍ਰੀਤ 2016 ਵਿੱਚ ਪੁਲਿਸ ਵਿੱਚ ਭਰਤੀ ਹੋਇਆ ਸੀ।