ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ ਭਲਕੇ ਭਾਵ 18 ਅਪ੍ਰੈਲ ਨੂੰ ਜਾਰੀ ਕੀਤਾ ਜਾਵੇਗਾ। ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਭਲਕੇ ਦੁਪਹਿਰ ਤੱਕ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਜਾਵੇਗਾ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਨੋਟਿਸ ‘ਚ ਦੱਸਿਆ ਗਿਆ ਕਿ ਬੋਰਡ ਵੱਲੋਂ ਮਾਰਚ 2024 ਵਿਚ ਲਈ ਗਈ ਦਸਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 18 ਅਪ੍ਰੈਲ ਨੂੰ ਬਾਅਦ ਦੁਪਹਿਰ ਘੋਸ਼ਿਤ ਕੀਤਾ ਜਾਵੇਗਾ। ਸੰਬੰਧਿਤ ਪ੍ਰੀਖਿਆਰਥੀ ਆਪਣਾ ਨਤੀਜਾ 19 ਅਪ੍ਰੈਲ ਨੂੰ ਬੋਰਡ ਦੀ ਵੈਬਸਾਈਟ www.pseb.ac.in ਉਤੇ ਦੇਖ ਸਕਣਗੇ।
PSEB 10ਵੀਂ ਦਾ ਨਤੀਜਾ ਬੋਰਡ ਅਧਿਕਾਰੀਆਂ ਦੁਆਰਾ ਆਯੋਜਿਤ ਪ੍ਰੈਸ ਕਾਨਫਰੰਸ ਵਿੱਚ ਜਾਰੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਟੌਪਰ, ਪਾਸ ਪ੍ਰਤੀਸ਼ਤਤਾ, ਲਿੰਗ ਅਨੁਸਾਰ ਪਾਸ ਪ੍ਰਤੀਸ਼ਤਤਾ ਅਤੇ ਹੋਰ ਵੇਰਵੇ ਵੀ ਪ੍ਰੈਸ ਕਾਨਫਰੰਸ ਵਿੱਚ ਸਾਂਝੇ ਕੀਤੇ ਜਾਣਗੇ।