ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ‘ਆਪ’ ਦੇ ਸਾਂਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਦਾਅਵਾ ਕੀਤਾ ਹੈ ਕਿ ਪੀਯੂ ਵਿਚ ਸ਼ਹੀਦੀ ਸਮਾਗਮ ਬਾਰੇ ਸੈਮੀਨਾਰ ਕਰਵਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਇਸ ਲਈ ਕੰਗ ਨੇ ਵਾਈਸ-ਚਾਂਸਲਰ ਨੂੰ ਚਿੱਠੀ ਲਿਖੀ ਹੈ ਤੇ ਇਸ ਮਸਲੇ ਦਾ ਹੱਲ ਕਰ ਕੇ ਸੈਮੀਨਾਰ ਕਰਵਾਉਣ ਦੀ ਮਨਜ਼ੂਰੀ ਦੇਣ ਦੀ ਮੰਗ ਕੀਤੀ ਹੈ।




