ਕੇਂਦਰ ਸਰਕਾਰ ਵੱਲੋਂ ਗੁਰਪੁਰਬ ਮੌਕੇ ਵੱਡਾ ਫੈਸਲਾ ਲਿਆ ਗਿਆ ਹੈ। ਸੈਨੇਟ ਤੇ ਸਿੰਡੀਕੇਟ ਨੂੰ ਰੱਦ ਕਰਨ ਦੇ ਫੈਸਲੇ ਲਈ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਉਸ ਨੂੰ ਰੱਦ ਕਰ ਦਿੱਤਾ ਗਿਆ ਹੈ। ਲਗਾਤਾਰ ਇਸ ਨੋਟੀਫਿਕੇਸ਼ਨ ਖਿਲਾਫ ਪ੍ਰਦਰਸ਼ਨ ਵੀ ਹੋ ਰਹੇ ਸਨ। ਵਿਦਿਆਰਥੀਆਂ ਵੱਲੋਂ ਇਸ ਵਿਰੁੱਧ ਪ੍ਰਦਰਸ਼ਨ ਚੱਲ ਰਹੇ ਸਨ।

ਪੰਜਾਬ ਯੂਨੀਵਰਸਿਟੀ ਦੇ ਸੀਨੇਟ ਤੇ ਸਿੰਡੀਕੇਟ ਭੰਗ ਕਰਨ ਦੇ ਫੈਸਲੇ ਨੂੰ ਵਾਪਸ ਲੈਂਦੇ ਹੋਏ ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ। ਕਈ ਦਿਨਾਂ ਤੋਂ ਸਰਕਾਰ ਦੇ ਇਸ ਫੈਸਲੇ ਦਾ ਸਟੂਡੈਂਟ ਯੂਨੀਅਨ ਤੇ ਕਈ ਨੇਤਾ ਵਿਰੋਧ ਕਰ ਰਹੇ ਸਨ ਜਿਸ ਦੇ ਬਾਅਦ ਇਹ ਫੈਸਲਾ ਸਾਹਮਣੇ ਆਇਆ। ਆਖਿਰਕਾਰ ਸਰਕਾਰ ਨੂੰ ਲੋਕਾਂ ਦੇ ਅੱਗੇ ਝੁਕਣਾ ਹੀ ਪਿਆ।




