Monday, December 23, 2024
spot_img

ਪੰਜਾਬ ਦੇ 10 ਮੰਤਰੀਆਂ ਨੂੰ ਮਿਲੀਆਂ ਨਵੀਆਂ ਲਗਜ਼ਰੀ ਗੱਡੀਆਂ

Must read

ਪੰਜਾਬ ਸਰਕਾਰ ਨੇ ਅਪਣੇ ਮੰਤਰੀਆਂ ਨੂੰ ਨਵੀਆਂ ਕਾਰਾਂ ਦਿੱਤੀਆਂ ਹਨ। ਪਹਿਲੀ ਵਾਰ 10 ਮੰਤਰੀਆਂ ਨੂੰ ਇੱਕ-ਇੱਕ ਇਨੋਵਾ ਕ੍ਰਿਸਟਾ ਅਤੇ ਬੋਲੈਰੋ ਟਾਪ ਮਾਡਲ ਕਾਰਾਂ ਦਿੱਤੀਆਂ ਗਈਆਂ ਹਨ। ਸੂਤਰਾਂ ਮੁਤਾਬਕ ਸਰਕਾਰ ਵੱਲੋਂ ਕਰੋੜਾਂ ਦੀ ਲਾਗਤ ਨਾਲ 20 ਵਾਹਨ ਖਰੀਦੇ ਗਏ ਹਨ। ਹਾਲਾਂਕਿ ਵਿਰੋਧੀ ਪਾਰਟੀਆਂ ਕਾਰਾਂ ਖਰੀਦਣ ਦੇ ਮੁੱਦੇ ‘ਤੇ ਸਰਕਾਰ ‘ਤੇ ਸਵਾਲ ਚੁੱਕ ਰਹੀਆਂ ਹਨ। ਸਰਕਾਰ ਦਾ ਤਰਕ ਹੈ ਕਿ ਮੰਤਰੀਆਂ ਕੋਲ ਪੁਰਾਣੀਆਂ ਗੱਡੀਆਂ ਸਨ। ਇਹ ਫੈਸਲਾ ਇਸ ਲਈ ਲਿਆ ਗਿਆ ਹੈ।

ਸੂਤਰਾਂ ਅਨੁਸਾਰ 10 ਗੱਡੀਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਬ੍ਰਹਮਸ਼ੰਕਰ ਜਿੰਪਾ, ਚੇਤਨ ਸਿੰਘ ਜੌੜਾਮਾਜਰਾ, ਡਾ. ਬਲਬੀਰ ਸਿੰਘ, ਬਲਕਾਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਅਲਾਟ ਕੀਤੀਆਂ ਗਈਆਂ | ਮੰਤਰੀਆਂ ਨੂੰ ਸਟਾਫ ਕਾਰ ਵਜੋਂ ਇਨੋਵਾ ਕ੍ਰਿਸਟਾ ਅਤੇ ਸੁਰੱਖਿਆ ਸਟਾਫ਼ ਨੂੰ ਬੋਲੈਰੋ ਦਿਤੀ ਗਈ ਹੈ। ਇਹ ਗੱਡੀਆਂ ਕੁੱਝ ਮੰਤਰੀਆਂ ਨੂੰ ਪਹੁੰਚਾ ਦਿਤੀਆਂ ਗਈਆਂ ਹਨ, ਜਦਕਿ ਕੁੱਝ ਹੋਰਾਂ ਨੂੰ ਪਹੁੰਚਾਉਣ ਦਾ ਕੰਮ ਅੰਤਿਮ ਪੜਾਅ ‘ਤੇ ਹੈ।

ਜਾਣਕਾਰੀ ਅਨੁਸਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਬਲਜੀਤ ਕੌਰ ਨੂੰ ਪਹਿਲਾਂ ਹੀ ਫਾਰਚੂਨਰ ਕਾਰਾਂ ਦਿੱਤੀਆਂ ਗਈਆਂ ਸਨ। ਜਦਕਿ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਅਨਮੋਲ ਗਗਨ ਮਾਨ ਆਪਣੀਆਂ ਨਿੱਜੀ ਕਾਰਾਂ ਦੀ ਵਰਤੋਂ ਕਰਦੇ ਹਨ। ਕਾਂਗਰਸ ਸਰਕਾਰ ਨੇ ਆਖਰੀ ਵਾਰ ਜੁਲਾਈ 2021 ਵਿਚ 21 ਇਨੋਵਾ ਗੱਡੀਆਂ ਖਰੀਦੀਆਂ ਸਨ। ਇਹ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਅਲਾਟ ਹੋਈਆਂ ਸਨ। ਉਸ ਸਮੇਂ ਕਾਂਗਰਸੀ ਮੰਤਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਵਿਰੁਧ ਮੋਰਚਾ ਖੋਲ੍ਹ ਦਿਤਾ ਸੀ ਤਾਂ ਇਹ ਗੱਡੀਆਂ ਕੈਪਟਨ ਧੜੇ ਦੇ ਵਿਧਾਇਕਾਂ ਨੂੰ ਅਲਾਟ ਕਰ ਦਿਤੀਆਂ ਗਈਆਂ ਸਨ। ਉਸ ਸਮੇਂ ਇਨ੍ਹਾਂ ਦੀ ਲਾਗਤ 4.25 ਕਰੋੜ ਰੁਪਏ ਆਈ ਸੀ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਜੁਲਾਈ 2020 ਵਿਚ 17 ਨਵੇਂ ਵਾਹਨ ਖਰੀਦੇ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article