ਚੰਡੀਗੜ੍ਹ, 5 ਮਾਰਚ 2024 – ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2,04,918 ਕਰੋੜ ਰੁਪਏ ਹੈ। ਪੰਜਾਬ ਵਿੱਚ ਪਹਿਲੀ ਵਾਰ 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਕੀਤਾ ਗਿਆ ਹੈ। ਬਜਟ ਭਾਸ਼ਣ ਦੀ ਸ਼ੁਰੂਆਤ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਖੇਤੀ ਲਈ 13 ਹਜ਼ਾਰ 784 ਕਰੋੜ ਰੁਪਏ ਦਾ ਬਜਟ ਰੱਖਿਆ। ਉਨ੍ਹਾਂ ਸਕੂਲੀ ਸਿੱਖਿਆ ਲਈ 16 ਹਜ਼ਾਰ 967 ਕਰੋੜ ਰੁਪਏ ਦਾ ਬਜਟ ਰੱਖਿਆ।
ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਦਾ ਬਜਟ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..