ਮੁੱਖ ਮੰਤਰੀ ਭਗਵੰਤ ਮਾਨ ਅੱਜ ‘ਮਿਸ਼ਨ ਰੋਜ਼ਗਾਰ’ ਤਹਿਤ ਵੱਖ ਵੱਖ ਵਿਭਾਗਾਂ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਮਿਲੀ ਜਾਣਕਾਰੀ ਮੁਤਾਬਿਕ ਅੱਜ 457 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲੇਗੀ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ 457 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਸਵੇਰੇ 11:30 ਵਜੇ ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿਖੇ ਹੋਵੇਗਾ । ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਕਈ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਚੁੱਕੀ ਹੈ। ਮਾਨ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਹੁਣ ਤਕ 41000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲ ਚੁਕੀ ਹੈ