Sunday, February 8, 2026
spot_img

ਪੰਜਾਬ ਵਿੱਚ ਸਵੇਰੇ-ਸਵੇਰੇ ਵਾਪਰੀ ਵੱਡੀ ਘਟਨਾ, ‘ਆਪ’ ਨੇਤਾ ‘ਤੇ ਹਮਲਾ

Must read

ਆਮ ਆਦਮੀ ਪਾਰਟੀ (ਆਪ) ਦੇ ਨੇਤਾ ਲੱਕੀ ਓਬਰਾਏ ‘ਤੇ ਜਲੰਧਰ ਵਿੱਚ ਸਵੇਰੇ 8:15 ਵਜੇ ਹਮਲਾ ਕੀਤਾ ਗਿਆ। ਇਹ ਘਟਨਾ ਸ਼ਹਿਰ ਦੇ ਪਾਸ਼ ਮਾਡਲ ਟਾਊਨ ਇਲਾਕੇ ਵਿੱਚ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ਵਾਪਰੀ, ਜਿੱਥੇ ਬਦਮਾਸ਼ਾਂ ਨੇ ਓਬਰਾਏ ਦੀ ਕਾਰ ‘ਤੇ ਗੋਲੀਆਂ ਚਲਾਈਆਂ, ਜਿਸ ਨਾਲ ਕਾਰ ਦੀਆਂ ਖਿੜਕੀਆਂ ਟੁੱਟ ਗਈਆਂ। ਹਮਲਾਵਰਾਂ ਨੇ ਉਨ੍ਹਾਂ ‘ਤੇ ਪੰਜ ਗੋਲੀਆਂ ਚਲਾਈਆਂ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੋ ਗੋਲੀ ਉਨ੍ਹਾਂ ਦੀ ਛਾਤੀ ਵਿੱਚ ਅਤੇ ਇੱਕ ਸਿਰ ਵਿੱਚ ਲੱਗੀ।

ਘਟਨਾ ਦੀ ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰਾ ਪਾ ਲਿਆ ਅਤੇ ਸੀਲ ਕਰ ਦਿੱਤਾ, ਅਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ। ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article