Monday, December 23, 2024
spot_img

ਪੰਜਾਬ ‘ਚ ਅੱਜ ਸਾਰੇ ਟੋਲ ਪਲਾਜ਼ੇ ਹੋਣਗੇ ਫਰੀ : ਕੌਮੀ ਇਨਸਾਫ਼ ਮੋਰਚਾ

Must read

ਚੰਡੀਗੜ੍ਹ, 20 ਜਨਵਰੀ 2024 – ਅੱਜ ਪੰਜਾਬ ਦੇ ਸਾਰੇ ਟੋਲ ਪਲਾਜ਼ੇ 3 ਘੰਟੇ ਲਈ ਫਰੀ ਕੀਤੇ ਜਾਣਗੇ। ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚਾ 13 ਟੋਲ ਪਲਾਜ਼ਿਆਂ ‘ਤੇ ਧਰਨਾ ਦੇਵੇਗਾ। ਕੌਮੀ ਇਨਸਾਫ ਮੋਰਚਾ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਵਾਹਨਾਂ ਲਈ ਟੋਲ ਫਰੀ ਕਰੇਗਾ।

ਕੌਮੀ ਇਨਸਾਫ ਮੋਰਚੇ ਵੱਲੋਂ ਇਹ 13 ਟੋਲ ਪਲਾਜ਼ਾ ਬੰਦ ਕੀਤੇ ਜਾਣਗੇ. . . . .

  • ਫਿਰੋਜ਼ਸ਼ਾਹ ਟੋਲ ਪਲਾਜ਼ਾ
  • ਤਾਰਾਪੁਰਾ ਟੋਲ ਪਲਾਜ਼ਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ
  • ਅਜੀਜਪੁਰ ਟੋਲ ਪਲਾਜ਼ਾ (ਬਨੂੰੜ – ਜ਼ੀਰਕਪੁਰ ਰੋਡ)
  • ਭਾਗੋਮਾਜਰਾ ਟੋਲ ਪਲਾਜ਼ਾ (ਖਰੜ ਤੋਂ ਲੁਧਿਆਣਾ ਰੋਡ)
  • ਸੋਲਖੀਆਂ ਟੋਲ ਪਲਾਜ਼ਾ ( ਖਰੜ ਤੋਂ ਰੋਪੜ ਰੋੜ)
  • ਬੜੋਦੀ ਟੋਲ ਪਲਾਜ਼ਾ ( ਮੁੱਲਾਂਪੁਰ ਤੋਂ ਕੁਰਾਲੀ) ਪਟਿਆਲਾ
  • ਧਰੇੜੀ ਜੱਟਾਂ ਟੋਲ ਪਲਾਜ਼ਾ ਜਲੰਧਰ
  • ਬਾਮਨੀਵਾਲਾ ਟੋਲ ਪਲਾਜ਼ਾ (ਸ਼ਾਹਕੋਟ ਤੋਂ ਮੋਗਾ ਰੋਡ) ਲੁਧਿਆਣਾ
  • ਲਾਡੋਵਾਲ ਟੋਲ ਪਲਾਜ਼ਾ (ਲੁਧਿਆਣਾ)
  • ਘਲਾਲ ਟੋਲ ਪਲਾਜ਼ਾ (ਸਮਰਾਲਾ) ਬਠਿੰਡਾ
  • ਜੀਦਾ ਟੋਲ ਪਲਾਜ਼ਾ (ਬਠਿੰਡਾ ਤੋਂ ਕੋਟਕਪੁਰਾ ਰੋਡ) ਫਰੀਦਕੋਟ
  • ਤਲਵੰਡੀ ਭਾਈ ਟੋਲ ਪਲਾਜ਼ਾ (ਤਲਵੰਡੀ ਭਾਈ ਤੋਂ ਫਰੀਦਕੋਟ ਰੋਡ) ਨਵਾਂਸ਼ਹਿਰ
  • ਕਾਠਗੜ੍ਹ – ਬਛੂਆ ਟੋਲ ਪਲਾਜ਼ਾ ( ਬਲਾਚੌਰ)

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੱਖਾਂ ਦੇ ਮਾਮਲੇ ਸਬੰਧੀ ਸ਼ੁੱਕਰਵਾਰ ਸ਼ਾਮ ਨੂੰ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ। ਅਯੁੱਧਿਆ ‘ਚ 22 ਜਨਵਰੀ ਨੂੰ ਰਾਮ ਮੰਦਿਰ ਦੇ ਪ੍ਰਾਨ ਪ੍ਰਤਿਸ਼ਠਾ ਪ੍ਰੋਗਰਾਮ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਦਿੱਤੀ ਜਾਣ ਵਾਲੀ ਸਜ਼ਾ ‘ਤੇ ਫੈਸਲਾ ਲੈਣ ਲਈ 27 ਜਨਵਰੀ ਦਾ ਅਲਟੀਮੇਟਮ ਮੁਲਤਵੀ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ 6 ਜਨਵਰੀ 2023 ਨੂੰ ਮੋਹਾਲੀ ਵਿਖੇ ਧਰਨਾ ਸ਼ੁਰੂ ਕੀਤਾ ਸੀ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਇਸ ਲਈ ਉਹ ਆਪਣੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰ ਰਿਹਾ ਹੈ। ਮੰਗਾਂ ਦੀ ਪੂਰਤੀ ਲਈ ਨਵੀਂ ਰਣਨੀਤੀ ਤਿਆਰ ਕੀਤੀ ਗਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਨਾ ਤਾਂ ਸੂਬਾ ਸਰਕਾਰ ਅਤੇ ਨਾ ਹੀ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ। ਹੁਣ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article