ਸੂਬਾ ਸਰਕਾਰ ਵੱਲੋਂ ਅੱਜ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਇਹ ਮੀਟਿੰਗ ਸੱਦੀ ਗਈ ਹੈ। ਕੈਬਨਿਟ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਸਾਰੇ ਮੰਤਰੀ ਅਤੇ ਵਿਧਾਇਕ ਮੌਜੂਦ ਰਹਿਣਗੇ। ਇਸ ਮੀਟਿੰਗ ‘ਚ ਹੜ੍ਹਾਂ ਨੂੰ ਲੈ ਕੇ ਚਰਚਾ ਹੋਵੇਗੀ।
CM ਮਾਨ ਨੇ 26 ਸਤੰਬਰ ਤੋਂ 29 ਸਤੰਬਰ ਤੱਕ ਹੋਣ ਵਾਲੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਇਹ ਮੀਟਿੰਗ ਰੱਖੀ ਹੈ। ਸੈਸ਼ਨ ਦੌਰਾਨ ਸਰਕਾਰ ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਬਣਾਏ ਗਏ ਨਿਯਮਾਂ ਨੂੰ ਮਨਜ਼ੂਰੀ ਦੇਵੇਗੀ।