punjab colleges and universities closed : ਸਿੱਖਿਆ ਮੰਤਰੀ ਹਰਜੋਤ ਸਿੰਘ ਮਾਨ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਜਾਰੀ ਕੀਤੀ ਗਈ ਹੈ ਜਿਸ ‘ਚ ਉਨ੍ਹਾਂ ਨੇ ਲਿਖਿਆ ਹੈ ਕਿ ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਜਾਂਦੀਆਂ ਹਨ।
ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਬੰਧਕਾਂ ਦੀ ਹੋਵੇਗੀ। ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰੋ।